ਕਾਂਗਰਸੀਆਂ ਨੇ ਥਾਣੇ ਅੱਗੇ ਦਿੱਤਾ ਧਰਨਾ
Wednesday, Jun 12, 2019 - 11:23 AM (IST)

ਤਰਨਤਾਰਨ (ਵਿਜੇ ਅਰੋੜਾ) : ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਰੂੜੀ ਕਲਾਂ ਵਿਖੇ ਛੱਪੜ ਨੂੰ ਲੈ ਕੇ ਅਕਾਲੀ ਤੇ ਕਾਂਗਰਸੀਆਂ ਵਿਚਕਾਰ ਝੜਪ ਹੋ ਗਈ। ਜਿਸ ਤੋਂ ਬਾਆਦ ਕਾਂਗਰਸੀਆਂ ਵਲੋਂ ਪਰਚਾ ਦਰਜ ਕਰਨ ਨੂੰ ਲੈ ਕੇ ਥਾਣੇ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਕਿ ਪਿੰਡ ਦੇ ਛੱਪੜ 'ਚੇ ਅਕਾਲੀਆਂ ਨੇ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਪਰ ਪੁਲਸ ਨੇ ਸਾਡੇ ਪਿੰਡ ਦੇ ਮੌਜੂਦਾ ਸਰਪੰਚ ਸਮੇਤ ਕਈ ਹੋਰ ਕਾਂਗਰਸੀ ਵਰਕਰਾਂ 'ਤੇ ਝੂਠਾ ਕੇਸ ਦਰਜ ਕਰ ਦਿੱਤਾ। ਅਕਾਲੀਆਂ ਨੇ ਸਰਪੰਚ ਰਾਜੂ ਦੀ ਕੁੱਟਮਾਰ ਕੀਤੀ ਪਰ ਪੁਲਸ ਨੇ ਉਨ੍ਹਾਂ 'ਤੇ ਹੀ ਝੂਠਾ ਪਰਚਾ ਪਾ ਦਿੱਤਾ, ਜਿਸ ਦੇ ਰੋਸ ਵਜੋਂ ਉਨ੍ਹਾਂ ਵਲੋਂ ਥਾਣੇ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।