ਵਰਦੀ ਦੀ ਧੌਂਸ ਦਿਖਾ ਕੇ ਕਾਂਸਟੇਬਲ ਬੀਬੀ ਕਰਦੀ ਸੀ ਤੰਗ, ਦੁਖੀ ਹੋ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Monday, Sep 07, 2020 - 10:31 AM (IST)

ਵਰਦੀ ਦੀ ਧੌਂਸ ਦਿਖਾ ਕੇ ਕਾਂਸਟੇਬਲ ਬੀਬੀ ਕਰਦੀ ਸੀ ਤੰਗ, ਦੁਖੀ ਹੋ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਤਰਨਤਾਰਨ (ਵਿਜੇ ਅਰੋੜਾ) : ਤਰਨਤਾਰਨ 'ਚ ਪੰਜਾਬ ਦੀ ਪੁਲਸ ਦੀ ਕਾਂਸਟੇਬਲ ਬੀਬੀ ਦੀਆਂ ਧਮਕੀਆਂ ਤੋਂ ਦੁਖੀ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮੱਲ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਭਿੱਖੀਵਿੰਡ ਦੇ ਵਾਰਡ ਨੰਬਰ 3 ਬਲੈਰ ਰੋਡ ਵਜੋਂ ਹੋਈ ਹੈ। ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈਂਦਿਆਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੋਰੋਨਾ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ, ਜਾਰੀ ਕੀਤੇ ਨਵੇਂ ਆਦੇਸ਼

ਇਸ ਸਬੰਧੀ ਜਾਣਕਾਰੀ ਦਿੰਦਿਆ ਮੱਲ ਸਿੰਘ ਦੇ ਪੁੱਤਰ ਪ੍ਰਗਟ ਸਿੰਘ ਨੇ ਦੱਸਿਆ ਕਿ ਪਿੱਛਲੇ ਕਾਫ਼ੀ ਸਮੇਂ ਤੋਂ ਸਾਡੇ ਗੁਆਂਢ ਰਹਿੰਦੀ ਪੰਜਾਬ ਪੁਲਸ ਦੀ ਕਾਂਸਟੇਬਲ ਪਰਮਜੀਤ ਕੌਰ ਨਾਲ ਗਲੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜੋ ਕਿ ਸਾਡੇ ਪਰਿਵਾਰ ਨੂੰ ਧਮਕੀਆਂ ਦੇ ਰਹੀ ਸੀ ਕਿ ਮੈਂ ਤੁਹਾਡੇ ਤੇ ਝੂਠਾ ਪਰਚਾ ਦਰਜ ਕਰਵਾ ਦੇਵੇਗੀ । ਮੱਲ ਸਿੰਘ ਦੀ ਪਤਨੀ ਪ੍ਰੀਤਮ ਕੌਰ ਨੇ ਦੱਸਿਆ ਕਿ ਇਹ ਕਾਂਸਟੇਬਲ ਮੇਰੇ ਪੁੱਤਰ ਨੂੰ ਝੂਠੇ ਸਮੈਕ ਦੇ ਕੇਸ 'ਚ ਅੰਦਰ ਕਰਵਾਉਣ ਦੀਆਂ ਧਮਕੀਆਂ ਦੇ ਰਹੀ ਸੀ, ਜਿਸ ਤੋਂ ਦੁਖੀ ਹੋ ਕੇ ਮੇਰੇ ਪਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ :  SGPC ਨੇ ਮੰਗੀ ਮੁਆਫ਼ੀ, ਕਿਹਾ ਨਹੀਂ ਖੁਰਦ-ਬੁਰਦ ਹੋਏ ਸਰੂਪ, ਮੁਲਾਜ਼ਮਾਂ ਨੇ ਲਾਲਚ 'ਚ ਕੀਤੀ ਹੇਰਾ-ਫੇਰੀ


author

Baljeet Kaur

Content Editor

Related News