ਪੰਜਾਬ ''ਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ, 65 ਸਾਲਾ ਬਜ਼ੁਰਗ ਨੇ ਤੋੜਿਆ ਦਮ

Sunday, Jul 05, 2020 - 10:12 AM (IST)

ਪੰਜਾਬ ''ਚ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ, 65 ਸਾਲਾ ਬਜ਼ੁਰਗ ਨੇ ਤੋੜਿਆ ਦਮ

ਤਰਨਤਾਰਨ (ਰਮਨ) : ਪੰਜਾਬ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਚੜ੍ਹਦੀ ਸਵੇਰ ਜ਼ਿਲ੍ਹਾ ਤਰਨਤਾਰਨ 'ਚ ਇਕ ਹੋਰ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 65 ਸਾਲ ਦੀ, ਜੋ ਜ਼ਿਲ੍ਹੇ ਦੇ ਪਿੰਡ ਪਿੱਦੀ ਦਾ ਵਾਸੀ ਸੀ। ਇਸ ਨਾਲ ਹੁਣ ਤਰਨਤਾਰਨ 'ਚ ਮਰਨ ਵਾਲਿਆਂ ਦੀ ਗਿਣਤੀ 5 ਹੋ ਚੁੱਕੀ ਹੈ। ਇਥੇ ਦੱਸ ਦੇਈਏ ਕਿ ਜ਼ਿਲ੍ਹੇ 'ਚ ਹੁਣ ਤੱਕ 211 ਕੋਰੋਨਾ ਪਾਜ਼ੇਟਿਵ ਕੇਸ ਪਾਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 185 ਲੋਕਾਂ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। 

ਇਹ ਵੀ ਪੜ੍ਹੋਂ : ਗੁਰਦੁਆਰਾ ਸਾਹਿਬ ਵਿਖੇ ਜ਼ਹਿਰੀਲਾ ਪ੍ਰਸ਼ਾਦ ਖਾਣ ਨਾਲ ਬੇਹੋਸ਼ ਹੋਈ ਸੰਗਤ, 3 ਗੰਭੀਰ

ਪੰਜਾਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ
ਪੰਜਾਬ 'ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਕੇਸਾਂ ਦੀ 6191 ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ 3855 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਸੂਬੇ ਭਰ 'ਚ 162 ਮਰੀਜ਼ ਕੋਰੋਨਾ ਕਾਰਨ ਦਮ ਤੋੜ ਚੁੱਕੇ ਹਨ। 

ਇਹ ਵੀ ਪੜ੍ਹੋਂ : ਹਵਸ ਦੇ ਅੰਨ੍ਹਿਆ ਨੇ ਬਜ਼ੁਰਗ ਜਨਾਨੀ ਨੂੰ ਵੀ ਨਹੀਂ ਬਕਸ਼ਿਆ, ਕੀਤਾ ਗੈਂਗਰੇਪ


author

Baljeet Kaur

Content Editor

Related News