ਤਰਨਤਾਰਨ ਜ਼ਿਲ੍ਹੇ ''ਚ ਕੋਰੋਨਾ ਕਾਰਨ ਇਕ ਹੋਰ ਵਿਅਕਤੀ ਦੀ ਮੌਤ
Friday, Jul 17, 2020 - 07:14 PM (IST)
ਤਰਨਤਾਰਨ,(ਰਮਨ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅੱਜ ਇਕ ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਲ੍ਹੇ 'ਚ ਇਹ ਕੋਰੋਨਾ ਨਾਲ ਛੇਵੀਂ ਮੌਤ ਦੱਸੀ ਜਾ ਰਹੀ ਹੈ, ਜਦਕਿ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਸਿਵਲ ਸਰਜਨ ਡਾਕਟਰ ਅਨੂਪ ਕੁਮਾਰ ਨੇ ਦੱਸਿਆ ਕਿ ਮੁੰਡਾ ਪਿੰਡ ਨਿਵਾਸੀ 57 ਸਾਲਾਂ ਵਿਅਕਤੀ ਹਰਦੀਪ ਸਿੰਘ ਜੋ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿਖੇ ਜੇਰੇ ਇਲਾਜ ਸੀ, ਦੀ ਅੱਜ ਕੋਰੋਨਾ ਪਾਜ਼ੇਟਿਵ ਹੋਣ ਦੌਰਾਨ ਮੌਤ ਹੋ ਗਈ ਹੈ, ਜਿਸ ਦਾ ਅੰਤਿਮ ਸੰਸਕਾਰ ਕੋਵਿਡ-19 ਨਿਯਮਾਂ ਤਹਿਤ ਕਰ ਦਿੱਤਾ ਗਿਆ ਹੈ।