ਤਰਨਤਾਰਨ ''ਚ ਕੋਰੋਨਾ ਕਾਰਨ ਦੂਜੀ ਮੌਤ, ਏ.ਐੱਸ.ਆਈ. ਨੇ ਤੋੜਿਆ ਦਮ

06/13/2020 3:37:24 PM

ਤਰਨਤਾਰਨ (ਰਮਨ) : ਤਰਨਤਾਰਨ 'ਚ ਕੋਰੋਨਾ ਵਾਇਰਸ ਕਾਰਨ ਅੱਜ ਦੂਜੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਥੇ ਅੱਜ ਪੰਜਾਬ ਪੁਲਸ ਦੇ ਏ.ਐੱਸ.ਆਈ. ਸੁਖਦਿਆਲ ਸਿੰਘ (55) ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਸਨ। ਇਸ ਤੋਂ ਇਲਾਵਾ ਅੱਜ ਤਰਨਤਾਰਨ 'ਚ ਦੋ ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਥੇ ਦੱਸ ਦੇਈਏ ਕਿ ਤਰਨਤਾਰਨ 'ਚ ਹੁਣ ਤੱਕ 'ਚ ਕੁੱਲ 177 ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ 'ਚੋਂ 168 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

ਇਹ ਵੀ ਪੜ੍ਹੋਂ : ਨਸ਼ੇ 'ਚ ਲੱਖਾਂ ਰੁਪਏ ਬਰਬਾਦ ਕਰ ਚੁੱਕੀ ਇਹ ਕੁੜੀ ਦੂਜਿਆਂ ਨੂੰ ਕਰ ਰਹੀ ਹੈ ਜਾਗਰੁਕ

ਅੱਜ ਸੰਗਰੂਰ 'ਚ ਵੀ ਕੋਰੋਨਾ ਪੀੜਤ ਨੇ ਤੋੜਿਆ ਦਮ 
ਅੱਜ ਚੜ੍ਹਦੀ ਸਵੇਰ ਸੰਗਰੂਰ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਲੇਰਕੋਟਲਾ ਦਾ ਵਸਨੀਕ 65 ਸਾਲਾ ਕੋਰੋਨਾ ਪਾਜ਼ੇਟਿਵ ਵਿਅਕਤੀ ਦਾ ਰਜਿੰਦਰ ਹਸਪਤਾਲ, ਪਟਿਆਲਾ 'ਚ ਇਲਾਜ ਚੱਲ ਰਿਹਾ ਸੀ, ਜਿਥੇ ਇਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋਂ : ਤਰਨਤਾਰਨ : ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਕੀਤਾ ਜਬਰ-ਜ਼ਨਾਹ

Baljeet Kaur

This news is Content Editor Baljeet Kaur