ਤਰਨਤਾਰਨ ''ਚ ਦਲਿਤ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ, ਯੂ.ਪੀ. ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Saturday, Oct 10, 2020 - 01:44 PM (IST)

ਤਰਨਤਾਰਨ ''ਚ ਦਲਿਤ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ, ਯੂ.ਪੀ. ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਤਰਨਤਾਰਨ (ਰਮਨ) : ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਇਕ ਦਲਿਤ ਕੁੜੀ ਦੀ ਜਬਰ-ਜ਼ਿਨਾਹ ਤੋਂ ਬਾਅਦ ਹੋਈ ਮੌਤ ਦੀ ਘਟਨਾ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਘੋਟਾਲੇ ਦੇ ਵਿਰੋਧ 'ਚ ਦਲਿਤ ਜਥੇਬੰਦੀਆਂ ਵਲੋਂ ਅੱਜ ਪੰਜਾਬ ਦਾ ਸੱਦਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਤਰਨਤਾਰਨ 'ਚ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ ਵੱਖ-ਵੱਖ ਥਾਵਾਂ 'ਤੇ ਰੋਸ ਮਾਰਚ ਕੱਢਿਆ ਗਿਆ ਤੇ ਯੂ.ਪੀ. ਸਰਕਾਰ ਦਾ ਪੁਤਲਾ ਸਾੜ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪੂਰੇ ਸ਼ਹਿਰ ਦੀਆਂ ਦੁਕਾਨਾਂ ਨੂੰ ਵੀ ਬੰਦ ਰੱਖਿਆ ਗਿਆ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਜਨਾਨੀ ਨਾਲ ਗੈਂਗਰੇਪ ਕਰਨ ਵਾਲੇ ਦਰਿੰਦਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
PunjabKesariਇਸ ਮੌਕੇ ਗੱਲਬਾਤ ਕਰਦਿਆਂ ਰਾਜ ਕੁਮਾਰ ਰੀਟਾ, ਲਲਿਤ ਕੁਮਾਰ, ਲਵਲੀ ਸ਼ੇਰਗਿੱਲ ਮਿੰਟੂ, ਮਨਜੀਤ ਸਿੰਘ, ਲੱਖਾ ਸਿੰਘ ਵਲਟੋਹਾ ਨੇ ਦੱਸਿਆ ਕਿ ਯੂ.ਪੀ. ਸਰਕਾਰ ਦਲਿਤ ਪਰਿਵਾਰ ਨੂੰ ਇਨਸਾਫ਼ ਦਿਵਾਉਣ 'ਚ ਅਸਫ਼ਲ ਹੋ ਰਹੀ ਹੈ, ਜਿਸ ਦੇ ਖ਼ਿਲਾਫ਼ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਯੋਗੀ ਅਦਿੱਤਿਆਨਾਥ ਨੂੰ ਆਪਣਾ ਅਸਤੀਫ਼ਾ ਦੇਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ: ਡੀ.ਜੇ. ਗਰੁੱਪ 'ਚ ਕੰਮ ਕਰਦੀ ਜਨਾਨੀ ਨਾਲ ਗੈਂਗਰੇਪ


author

Baljeet Kaur

Content Editor

Related News