ਦਰਬਾਰ ਸਾਹਿਬ ਮੱਥਾ ਟੇਕਣ ਗਿਆ ਵਿਅਕਤੀ ਭੇਤਭਰੀ ਹਾਲਤ ’ਚ ਲਾਪਤਾ

02/23/2021 11:43:42 AM

ਤਰਨਤਾਰਨ (ਰਾਜੂ) - ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਣ ਆਏ ਵਿਅਕਤੀ ਦੇ ਭੇਤਭਰੀ ਹਾਲਤ ਵਿਚ ਲਾਪਤਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਸ਼ਸ਼ੀ ਕੌਸ਼ਲ ਪਤਨੀ ਸਾਹਿਬ ਸਿੰਘ ਵਾਸੀ ਜੋਧਪੁਰ ਰੋਡ ਤਰਨਤਾਰਨ ਨੇ ਦੱਸਿਆ ਕਿ ਬੀਤੀ 13 ਫਰਵਰੀ ਨੂੰ ਉਸ ਦਾ ਪਤੀ ਸਾਹਿਬ ਸਿੰਘ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਣ ਗਿਆ ਸੀ ਅਤੇ ਉਹ ਆਪਣੀ ਡਿਊਟੀ ’ਤੇ ਚਲੀ ਗਈ। 

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

ਉਸ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਸ ਨੇ ਆਪਣੇ ਪਤੀ ਨੂੰ ਫੋਨ ਕੀਤਾ ਤਾਂ ਉਸ ਨੇ ਕਿਹਾ ਕਿ ਮੈਂ ਦਰਬਾਰ ਸਾਹਿਬ ਵਿਚ ਸੇਵਾ ਕਰ ਰਿਹਾ ਹਾਂ ਪਰ ਜਦੋਂ ਉਹ ਡਿਊਟੀ ਤੋਂ ਵਾਪਸ ਆਈ ਤਾਂ ਵੇਖਿਆ ਕਿ ਉਸ ਦਾ ਪਤੀ ਅਜੇ ਤੱਕ ਘਰ ਵਾਪਸ ਨਹੀਂ ਆਇਆ ਸੀ। ਉਸ ਨੇ ਉਸ ਨੂੰ ਫੋਨ ਵੀ ਕੀਤਾ ਪਰ ਉਸ ਦਾ ਫੋਨ ਬੰਦ ਆ ਰਿਹਾ ਸੀ। ਉਸ ਨੇ ਆਪਣੇ ਰਿਸ਼ਤੇਦਾਰਾਂ ਵਿਚ ਵੀ ਭਾਲ ਕੀਤੀ ਪਰ ਉਸ ਦਾ ਪਤੀ ਨਹੀਂ ਮਿਲਿਆ।

ਪੜ੍ਹੋ ਇਹ ਵੀ ਖ਼ਬਰ - ਕਟਾਰੀਆ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ : ਪਤਨੀ ਸ਼ੀਨਮ ਨੇ ਰਾਜਾ ਵੜਿੰਗ ਤੇ ਡਿੰਪੀ ’ਤੇ ਲਾਏ ਗੰਭੀਰ ਦੋਸ਼

ਉਸ ਨੂੰ ਸ਼ੱਕ ਹੈ ਕਿ ਕਿਸੇ ਨੇ ਉਸ ਦੇ ਪਤੀ ਨੂੰ ਅਗਵਾ ਕਰ ਲਿਆ ਹੈ, ਜਿਸ ਦੀ ਸ਼ਿਕਾਇਤ ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 346 ਅਧੀਨ ਕੇਸ ਦਰਜ ਕਰਕੇ ਲਾਪਤਾ ਵਿਅਕਤੀ ਦੀ ਭਾਲ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ

ਪੜ੍ਹੋ ਇਹ ਵੀ ਖ਼ਬਰ - ਕਿਰਾਏ ਦੇ ਮਕਾਨ ’ਚ ਰਹਿੰਦੀ ਜਨਾਨੀ ਨੇ ਇਲਾਕੇ ’ਚ ਫੈਲਾਈ ਦਹਿਸ਼ਤ, ਧਮਕੀ ਦੇ ਕੇ ਕਹਿੰਦੀ ‘ਮੈਂ ਨੀ ਡਰਦੀ'

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਜਵਾਬ?


rajwinder kaur

Content Editor

Related News