ਐਕਸਾਈਜ਼ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਚਾਲੂ ਭੱਠੀ ਸਮੇਤ ਭਾਰੀ ਮਾਤਰਾ ''ਚ ਲਾਹਣ ਬਰਾਮਦ

Friday, May 29, 2020 - 01:29 PM (IST)

ਐਕਸਾਈਜ਼ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਚਾਲੂ ਭੱਠੀ ਸਮੇਤ ਭਾਰੀ ਮਾਤਰਾ ''ਚ ਲਾਹਣ ਬਰਾਮਦ

ਤਰਨਤਾਰਨ (ਵਿਜੇ ਕੁਮਾਰ) : ਤਰਨਤਾਰਨ ਐਕਸਾਈਜ਼ ਵਿਭਾਗ ਵਲੋਂ ਗੋਇੰਦਵਾਲ ਸਾਹਿਬ ਦੇ ਮੰਡ ਇਲਾਕੇ 'ਚੋਂ ਛਾਪੇਮਾਰੀ ਦੌਰਾਨ 1600 ਲੀਟਰ ਲਾਹਣ ਬਰਾਮਦ ਕੀਤਾ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਲਾਹਣ ਨੂੰ ਅਧਿਕਾਰੀਆਂ ਨੇ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ।

ਇਹ ਵੀ ਪੜ੍ਹੋ : ਜੇਕਰ ਪੰਜਾਬ 'ਚ ਠੇਕੇ ਖੁੱਲ੍ਹ ਸਕਦੇ ਹਨ ਤਾਂ ਧਾਰਮਿਕ ਸਥਾਨ ਕਿਉਂ ਨਹੀਂ : ਮਜੀਠੀਆ

PunjabKesariਇਸ ਤੋਂ ਇਲਾਵਾ ਵਿਭਾਗ ਨੂੰ ਇਥੋਂ ਚਾਲੂ ਭੱਠੀ ਤੇ ਇਕ ਬੇੜੀ ਵੀ ਬਰਾਮਦ ਹੋਈ ਹੈ, ਜਿਸ ਨੂੰ ਕਬਜ਼ੇ 'ਚ ਲੈ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਛਾਪੇਮਾਰੀ ਦੌਰਾਨ ਕੋਈ ਦੋਸ਼ੀ ਅਧਿਕਾਰੀਆਂ ਦੇ ਹੱਥ ਨਹੀਂ ਲੱਗਾ। ਫਿਲਹਾਲ ਪੁਲਸ ਵਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਫਤਿਹਗੜ੍ਹ ਚੂੜੀਆਂ 'ਚ ਗੁਟਕਾ ਸਾਹਿਬ ਦੀ ਬੇਅਦਬੀ, ਤਿੰਨ ਵਿਅਕਤੀ ਗ੍ਰਿਫਤਾਰ


author

Baljeet Kaur

Content Editor

Related News