ਤਰਨਤਾਰਨ : ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ
Wednesday, Feb 27, 2019 - 05:11 PM (IST)
ਤਰਨਤਾਰਨ (ਸਾਗਰ) : ਤਰਨਤਾਰਨ ਦੇ ਪਿੰਡ ਵੈਰੋਵਾਲ 'ਚ ਕਰਜ਼ੇ ਤੋਂ ਦੁਖੀ ਇਕ ਕਿਸਾਨ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਨਿਰਮਲ ਸਿੰਘ (35) ਪੁੱਤਰ ਨਾਜਰ ਸਿੰਘ ਵਾਸੀ ਵੈਰੋਵਾਲ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਫਸਲ ਤਬਾਹ ਹੋਣ ਕਾਰਨ ਨਿਰਮਲ ਸਿੰਘ ਦੇ ਸਿਰ 'ਤੇ 10 ਲੱਖ ਦੇ ਕਰੀਬ ਕਰਜ਼ਾ ਚੜ੍ਹ ਗਿਆ ਸੀ, ਜਿਸ ਕਾਰਨ ਨਿਰਮਲ ਸਿੰਘ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।