ਜਾਨੋਂ ਮਾਰਨ ਦੀ ਨੀਯਤ ਨਾਲ ਚਲਾਈਆਂ ਅੰਨ੍ਹੇਵਾਹ ਗੋਲੀਆਂ, 2 ਜ਼ਖਮੀ

Monday, Jun 14, 2021 - 05:15 PM (IST)

ਜਾਨੋਂ ਮਾਰਨ ਦੀ ਨੀਯਤ ਨਾਲ ਚਲਾਈਆਂ ਅੰਨ੍ਹੇਵਾਹ ਗੋਲੀਆਂ, 2 ਜ਼ਖਮੀ

ਤਰਨਤਾਰਨ (ਰਾਜੂ, ਜ.ਬ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਾਹਣੇਕੇ ਵਿਖੇ ਕਿੱਕਰ ਦਾ ਰੁੱਖ ਵੱਢਣ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਇਕ ਦਰਜਨ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਕਰਕੇ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਭਗਵੰਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਾਹਣੇਕੇ ਨੇ ਦੱਸਿਆ ਕਿ ਉਨ੍ਹਾਂ ਦੀ ਜਗ੍ਹਾ ’ਚ ਕਿੱਕਰ ਦਾ ਰੁੱਖ ਸੀ, ਜਿਸ ਨੂੰ ਬੀਤੇ ਦਿਨੀਂ ਉਨ੍ਹਾਂ ਨੇ ਵੱਢ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਧੀ ਦੇ ਪ੍ਰੇਮ ਸਬੰਧਾਂ 'ਚ ਮਾਂ ਦੇ ਰਹੀ ਸੀ ਸਾਥ, ਪਿਓ ਨੇ ਦੋਵਾਂ ਨੂੰ ਦਿੱਤਾ ਨਹਿਰ 'ਚ ਧੱਕਾ 

ਉਨ੍ਹਾਂ ਦੇ ਗੁਆਂਢ ਰਹਿੰਦੇ ਸੁਰਜੀਤ ਸਿੰਘ ਅਤੇ ਬਲਜੀਤ ਸਿੰਘ ਨੇ ਕਿੱਕਰ ਵੱਢਣ ’ਤੇ ਇਤਰਾਜ਼ ਜਤਾਉਣ ਲੱਗ ਪਏ ਪਰ ਜਦੋਂ ਅਸੀਂ ਕਿਹਾ ਕਿ ਇਹ ਕਿੱਕਰ ਸਾਡੀ ਸੀ ਅਤੇ ਸਾਡੀ ਜ਼ਮੀਨ ’ਚ ਉੱਗੀ ਸੀ ਤਾਂ ਉਕਤ ਵਿਅਕਤੀ ਹੋਰ ਤੈਸ਼ ’ਚ ਆ ਗਏ। ਕਿੱਕਰ ਵੱਢਣ ਦਾ ਮਜ਼ਾ ਚਖਾਉਣ ਦੀਆਂ ਧਮਕੀਆਂ ਦਿੰਦੇ ਹੋਏ ਆਪਣੇ ਆਪਣੇ ਘਰ ਚਲੇ ਗਏ। ਇਸੇ ਰੰਜਿਸ਼ ਨੂੰ ਲੈ ਕੇ ਕੁਝ ਸਮੇਂ ਬਾਅਦ ਸੁਰਜੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਜਿੰਦਰ ਸਿੰਘ ਆਪਣੇ 5-6 ਅਣਪਛਾਤੇ ਸਾਥੀਆਂ ਨਾਲ ਹਥਿਆਰਾਂ ਨਾਲ ਲੈਸ ਹੋ ਕੇ ਆਪਣੇ ਘਰ ਦੀ ਛੱਤ ਉਪਰ ਚੜ੍ਹ ਗਏ ਅਤੇ ਬਲਜੀਤ ਸਿੰਘ ਨੇ ਜਾਨੋਂ ਮਾਰਨ ਦੀ ਨੀਯਤ ਨਾਲ ਉਸ ਉੱਪਰ ਫਾਇਰ ਕਰ ਦਿੱਤੇ।

ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)

ਇਸ ਮੌਕੇ ਗਰਦਨ ’ਤੇ ਛਰਾ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ, ਜਦਕਿ ਸੁਰਜੀਤ ਸਿੰਘ ਵਲੋਂ ਕੀਤੇ ਗਏ ਫਾਇਰ ਨਾਲ ਉਸ ਦੇ ਭਰਾ ਦਾ ਦੋਸਤ ਨਿੱਕਾ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਸਾਡੇ ਘਰ ਉੱਪਰ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਭੱਜ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਘਰਿਆਲਾ ਦਾਖਲ ਕਰਵਾਇਆ ਗਿਆ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਇਸ ਸਬੰਧੀ ਸਬ ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਸੁਰਜੀਤ ਸਿੰਘ, ਬਲਜੀਤ ਸਿੰਘ ਪੁੱਤਰਾਨ ਦਰਸ਼ਨ ਸਿੰਘ, ਬਲਵਿੰਦਰ ਸਿੰਘ ਪੁੱਤਰ ਦਿਆਲ ਸਿੰਘ, ਬਲਜਿੰਦਰ ਸਿੰਘ, ਗੁਰਜਿੰਦਰ ਸਿੰਘ ਪੁੱਤਰਾਨ ਫੁੰਮਣ ਸਿੰਘ ਵਾਸੀਆਨ ਮਾਹਣੇਕੇ ਅਤੇ 5-6 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 19 ਸਾਲਾ ਨੌਜਵਾਨ ਦੀ ਹੋਈ ਮੌਤ (ਤਸਵੀਰਾਂ)


author

rajwinder kaur

Content Editor

Related News