ਤਰਨਤਾਰਨ : ਡਾਕਟਰ ''ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਹਾਲਤ ਗੰਭੀਰ

05/20/2019 11:04:39 PM

ਤਰਨਤਾਰਨ,(ਵਿਜੇ ਅਰੋੜਾ) : ਲੋਕ ਸਭਾ ਦੀਆਂ ਚੋਣਾਂ ਖਤਮ ਹੁੰਦਿਆਂ ਸਾਰ ਹੀ ਪੁਰਾਣੀਆ ਰੰਜਿਸ਼ਾਂ ਦਾ ਦੌਰ ਜਾਰੀ ਹੋ ਗਿਆ ਹੈ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਵਲੀਪੁਰ 'ਚ ਆਰ. ਐਮ. ਪੀ. ਡਾਕਟਰ ਦੀ ਦੁਕਾਨ 'ਤੇ ਪਿੰਡ ਦੇ ਹੀ ਰਹਿਣ ਵਾਲੇ ਕੁੱਝ ਨੌਜਵਾਨਾਂ ਨੇ ਮਿਲ ਕੇ ਡਾਕਟਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਜਿਸ ਦੌਰਾਨ ਡਾਕਟਰ ਦੀਆਂ ਦੋਵਾਂ ਲੱਤਾਂ 'ਤੇ ਗੋਲੀਆਂ ਲੱਗੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਤੇ ਡਾਕਟਰ ਨੂੰ ਤਰਨਤਾਰਨ ਦੇ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। 


Related News