ਦਿਮਾਗੀ ਤੌਰ ''ਤੇ ਬੀਮਾਰ 13 ਸਾਲਾ ਕੁੜੀ ਨਾਲ ਜਬਰ-ਜ਼ਨਾਹ

03/14/2019 1:15:22 PM

ਤਰਨਤਾਰਨ (ਰਾਜੂ) : ਪੁਲਸ ਨੇ ਇਕ ਨਾਬਾਲਗ ਲੜਕੀ ਨਾਲ  ਜਬਰ ਜ਼ਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੀੜਤਾ ਦੀ ਮਾਂ ਨੇ ਥਾਣਾ ਸਦਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਤਰਨਤਾਰਨ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਉਸ ਦੀ ਲੜਕੀ ਜੋ ਕਿ ਕਰੀਬ 13 ਸਾਲ ਦੀ ਹੈ ਅਤੇ ਦਿਮਾਗੀ ਬੀਮਾਰ ਹੈ, ਨਾਲ 11 ਮਾਰਚ ਨੂੰ ਸ਼ਾਮ ਸਵਾ 7 ਵਜੇ ਮਾਝਾ ਕਾਲਜ ਦੀ ਚਾਰਦੀਵਾਰੀ ਦੇ ਅੰਦਰ ਜ਼ਬਰਦਸਤੀ ਉਸ ਨਾਲ ਜ਼ਬਰ-ਜਨਾਹ ਕੀਤਾ ਅਤੇ ਜਾਨ ਤੋਂ ਮਾਰਨ ਦੀਆਂ ਕਥਿਤ ਧਮਕੀਆਂ ਦਿੱਤੀਆਂ। ਇਸ ਸਬੰਧੀ ਏ. ਐੱਸ. ਆਈ. ਰਣਜੀਤ ਕੌਰ ਨੇ ਦੱਸਿਆ ਕਿ ਲੜਕੀ ਦੀ ਮੈਡੀਕਲ ਰਿਪੋਰਟ ਤੋਂ ਬਾਅਦ ਉਸ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Baljeet Kaur

This news is Content Editor Baljeet Kaur