ਮਾਪਿਆਂ ਨੂੰ ਕਮਰੇ ''ਚ ਬੰਦ ਕਰ ਕੇ ਕੁੜੀ ਨਾਲ ਕੀਤਾ ਜਬਰ-ਜ਼ਨਾਹ
Saturday, Oct 19, 2019 - 11:24 AM (IST)

ਤਰਨਤਾਰਨ (ਰਾਜੂ) : ਜ਼ਿਲਾ ਤਰਨਤਾਰਨ ਦੇ ਪੱਟੀ ਸ਼ਹਿਰ ਵਿਖੇ ਘਰ 'ਚ ਦਾਖਲ ਹੋ ਕੇ ਮਾਪਿਆਂ ਨੂੰ ਕਮਰੇ 'ਚ ਬੰਦ ਕਰ ਕੇ ਕੁੜੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਪੱਟੀ ਪੁਲਸ ਨੇ 4 ਨੌਜਵਾਨਾਂ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਪੀੜਤ ਕੁੜੀ ਦੇ ਪਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੀ ਪਤਨੀ ਅਤੇ 21 ਸਾਲਾ ਲੜਕੀ ਸਮੇਤ ਘਰ 'ਚ ਮੌਜੂਦ ਸੀ ਤਾਂ ਚਾਰ ਨੌਜਵਾਨ ਉਨ੍ਹਾਂ ਦੇ ਘਰ ਆਏ। ਉੁਕਤ ਨੌਜਵਾਨਾਂ ਨੇ ਉਸਨੂੰ ਅਤੇ ਉਸ ਦੀ ਪਤਨੀ ਨੂੰ ਕਮਰੇ 'ਚ ਬੰਦ ਕਰ ਦਿੱਤਾ ਅਤੇ ਉਸ ਦੀ ਕੁੜੀ ਨਾਲ ਕਥਿਤ ਤੌਰ 'ਤੇ ਜਬਰ-ਜ਼ਨਾਹ ਕੀਤਾ ਅਤੇ ਬਾਅਦ 'ਚ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਘਟਨਾ ਸਬੰਧੀ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਿਤ ਕਰ ਦਿੱਤਾ ਅਤੇ ਲੜਕੀ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਉਧਰ ਡੀ. ਐੱਸ. ਪੀ. ਪੱਟੀ ਕੰਵਲਪ੍ਰੀਤ ਸਿੰਘ ਮੰਡ ਦਾ ਕਹਿਣਾ ਹੈ ਕਿ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਤਹਿਤ ਵਿਵੇਕ ਕੁਮਾਰ, ਰਾਜ ਕੁਮਾਰ, ਰਣਜੀਤ ਸਿੰਘ ਅਤੇ ਪਰਮਿੰਦਰ ਸਿੰਘ ਵਾਸੀਆਨ ਪੱਟੀ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਪਾਰਟੀ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।