ਸਿਹਤ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦੇ ਹੋਏ ਸ਼ਿਕਾਰ
Thursday, Apr 16, 2026 - 06:47 AM (IST)
ਤਰਨਤਾਰਨ (ਰਮਨ) : ਵਿਭਾਗ ਵਿਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15–20 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਚ ਸਿਹਤ ਵਿਭਾਗ ਅਧੀਨ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਅਜੇ ਤੱਕ ਮਾਰਚ ਮਹੀਨੇ ਤੋਂ ਤਨਖਾਹ ਤੋਂ ਵੀ ਸੱਖਣੇ ਹਨ। ਇਸ ਕਾਰਨ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਮੁਲਾਜ਼ਮਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਹਿਲਾਂ ਹੀ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਮੰਦਹਾਲੀ ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਫ਼ਾਇਰਿੰਗ, ਸ਼ਗਨਪ੍ਰੀਤ ਸਿੰਘ ਨਾਲ ਜੁੜੇ ਤਾਰ
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਜ਼ਿਲਾ ਤਰਨਤਾਰਨ ਦੇ ਪ੍ਰਧਾਨ ਜਸਵੀਰ ਸਿੰਘ ਘਰਿਆਲਾ, ਮਨਦੀਪ ਸਿੰਘ ਅਤੇ ਸੀ.ਐੱਚ.ਓ ਜੁਗਰਾਜ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਈ ਵਾਰ ਸਿਹਤ ਮੰਤਰੀ ਅਤੇ ਸਟੇਟ ਪੱਧਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਉਪਰੰਤ ਵੀ ਉਨ੍ਹਾਂ ਦੀਆਂ ਸਮੱਸਿਆਂਵਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਯੂਨੀਅਨ ਨੂੰ ਮਜ਼ਬੂਰਨ ਕਰੜੇ ਸੰਘਰਸ਼ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ, ਜਿਸ ਦੇ ਸਿੱਟੇ ਵਜੋਂ 15 ਅਪ੍ਰੈਲ 2026 ਤੋਂ ਸਮੂਹ ਐੱਨ.ਐੱਚ.ਐੱਮ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਕਰਦੇ ਹੋਏ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਉਨ੍ਹਾਂ ਸਮਾਂ ਜਾਰੀ ਰਹਿਣਗੇ, ਜਿੰਨਾ ਸਰਕਾਰ ਉਨ੍ਹਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਨਹੀਂ ਕਰਦੀ ਅਤੇ ਤਨਖਾਹਾਂ ਜਾਰੀ ਕਰਨ ਲਈ ਕੋਈ ਠੋਸ ਰਣਨੀਤੀ ਨਹੀਂ ਬਣਾਉਂਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸਮੱਸਿਆ ਦਾ ਸਾਰਥਿਕ ਹੱਲ ਕਰਦੇ ਹੋਏ ਹਰ ਮਹੀਨੇ ਦੀ 5 ਤਾਰੀਖ਼ ਤੱਕ ਤਨਖਾਹਾਂ ਜਾਰੀ ਕਰਨੀਆਂ ਯਕੀਨੀ ਬਣਾਈਆਂ ਜਾਣ ਅਤੇ ਨਾਲ ਹੀ ਕਾਫੀ ਲੰਮੇਂ ਸਮੇਂ ਤੋਂ ਅਧੂਰੀਆਂ ਮੰਗਾਂ, ਜਿਨ੍ਹਾਂ ਵਿਚ ਬਰਾਬਰ ਕੰਮ ਬਰਾਬਰ ਤਨਖਾਹ, ਗ੍ਰੇਚੁਟੀ, ਲੋਆਲਿਟੀ ਬੋਨਸ ਆਦਿ ਨੂੰ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ।
ਇਹ ਵੀ ਪੜ੍ਹੋ : ਭਿਆਨਕ ਰੇਲ ਹਾਦਸਾ: ਟ੍ਰੇਨ ਦੀ ਲਪੇਟ 'ਚ ਆਉਣ ਨਾਲ 5 ਲੋਕਾਂ ਦੀ ਦਰਦਨਾਕ ਮੌਤ
ਇਸ ਮੌਕੇ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਜਲਦੀ ਉਨ੍ਹਾਂ ਦੀਆਂ ਜਾਇਜ਼ ਵਿੱਤੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਹੀਂ ਕਰਦੀ ਤਾਂ ਐੱਨ.ਐੱਚ.ਐੱਮ. ਯੂਨੀਅਨ ਵੱਲੋਂ ਸਰਕਾਰ ਦਾ ਹਰ ਮੋੜ ’ਤੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਰਵਿੰਦਰ ਕੌਰ ਸੀ.ਐੱਚ.ਓ, ਅਮਰਜੀਤ ਕੌਰ ਅਕਾਊਂਟੈਂਟ, ਵਿਸ਼ਾਲ ਕੁਮਾਰ, ਅਰੂਸ਼ ਭੱਲਾ, ਜਸਵੀਰ ਸਿੰਘ, ਗੁਰਤੇਜ ਸਿੰਘ, ਕੁਲਵੰਤ ਕੌਰ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਪ੍ਰੈੱਸ ਸਕੱਤਰ, ਜੈਸਮੀਨ ਕੌਰ, ਸੁਖਪਾਲ ਕੌਰ, ਪ੍ਰਭਜੀਤ ਕੌਰ, ਨੀਰੂ ਮੰਨਣ, ਜੁਗਰਾਜ ਸਿੰਘ, ਸਿਮਰਜੀਤ ਸਿੰਘ, ਕਰਮਜੀਤ ਕੌਰ, ਜਗਦੀਪ ਕੌਰ, ਸੰਦੀਪ ਸਿੰਘ, ਪ੍ਰੀਤਪਾਲ ਕੌਰ, ਡਾ. ਚੰਦਨ ਸ਼ਰਮਾ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਰਵਿੰਦਰ ਕੌਰ, ਕੰਵਲਜੀਤ ਕੌਰ, ਅਮਨਦੀਪ ਸਿੰਘ, ਮਨਜਿੰਦਰ ਕੌਰ ਆਦਿ ਆਗੂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
