3 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

Thursday, Jan 02, 2020 - 02:10 PM (IST)

3 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

ਤਰਨਤਾਰਨ (ਨਰਿੰਦਰ) : ਤਰਨਤਾਰਨ ਪੁਲਸ ਨੇ ਸੀ.ਆਈ.ਏ. ਸਟਾਫ ਦੇ ਸਹਿਯੋਗ ਨਾਲ ਇਕ ਵਿਅਕਤੀ ਨੂੰ 3 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਐੱਸ.ਆਈ.ਆਈ. ਪਰਮਜੀਤ ਸਿੰਘ ਦੀ ਅਗਵਾਹੀ 'ਚ ਪੁਲਸ ਪਾਰਟੀ ਮੰਨਣ ਤੋਂ ਲਾਲੂ ਘੁੰਮਣ ਵੱਲ ਗਸ਼ਤ 'ਤੇ ਸਨ। ਇਸੇ ਦੌਰਾਨ ਜਦੋਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 722 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਕੌਮਾਂਤਰੀ ਕੀਮਤ 3 ਕਰੋੜ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਉਕਤ ਵਿਅਕਤੀ ਕੋਲੋਂ ਇਕ ਪਿਸਤੌਲ ਅਤੇ 5 ਜ਼ਿੰਦਾ ਰੌਦ ਬਰਾਮਦ ਕੀਤੇ ਗਏ ਹਨ। ਪੁੱਛਗਿੱਛ ਦੌਰਾਨ ਵਿਅਕਤੀ ਦੀ ਪਛਾਣ ਸਰਬਜੀਤ ਸਿੰਘ ਉਰਫ ਲੰਬਾ ਵਾਸੀ ਅਨਗੜ੍ਹ (ਅੰਮ੍ਰਿਤਸਰ) ਵਜੋਂ ਹੋਈ ਹੈ। ਸਰਬੀਤ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਚਾਰ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News