ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ, ਦੂਜਾ ਫਰਾਰ

Wednesday, Jan 22, 2020 - 06:09 PM (IST)

ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ, ਦੂਜਾ ਫਰਾਰ

ਤਰਨਤਾਰਨ (ਰਮਨ) : ਤਰਨਤਾਰਨ ਪੁਲਸ ਨੇ 380 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ. (ਡੀ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ਸਬ ਇੰਸਪੈਕਟਰ ਕਿਰਨਪਾਲ ਕੌਰ ਸਮੇਤ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪੁਲ ਭਾਉਵਾਲ ਨੇੜੇ ਦੋ ਸ਼ੱਕੀ ਵਿਅਕਤੀ ਦੇਖੇ, ਜੋ ਉਨ੍ਹਾਂ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਸ ਪਾਰਟੀ ਨੇ ਤੁਰੰਤ ਇਕ ਵਿਅਕਤੀ ਨੂੰ ਕਾਬੂ ਗਿਆ ਜਦਕਿ ਦੂਸਰਾ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਕਾਲੂ ਪੁੱਤਰ ਕਾਬਲ ਸਿੰਘ ਵਾਸੀ ਪਿੰਡ ਭਾਉਵਾਲ ਵਜੋਂ ਹੋਈ ਹੈ। ਉਸ ਕੋਲੋਂ ਤਲਾਸ਼ੀ ਦੌਰਾਨ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੇ ਦੂਜੇ ਸਾਥੀ ਗੁਰਪ੍ਰੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਭਾਉਵਾਲ ਜੋ ਜ਼ਮੀਨ ਉਪਰ ਲਿਫਾਫਾ ਸੁੱਟ ਫਰਾਰ ਹੋ ਗਿਆ ਸੀ, ਵਲੋਂ ਸੁੱਟੇ ਲਿਫਾਫੇ ਚੋਂ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐੱਸ.ਪੀ. (ਡੀ) ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ ਥਾਣਾ ਸਦਰ ਪੱਟੀ ਵਿਖੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਰਾਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Baljeet Kaur

Content Editor

Related News