ਤਰਨਤਾਰਨ : ਭਾਰਤ-ਪਾਕਿ ਸਰਹੱਦ ਨੇੜਿਓਂ 2 ਕਿਲੋ 20 ਗ੍ਰਾਮ ਹੈਰੋਇਨ ਸਮੇਤ ਅਫੀਮ ਬਰਾਮਦ

Wednesday, May 27, 2020 - 04:44 PM (IST)

ਤਰਨਤਾਰਨ : ਭਾਰਤ-ਪਾਕਿ ਸਰਹੱਦ ਨੇੜਿਓਂ 2 ਕਿਲੋ 20 ਗ੍ਰਾਮ ਹੈਰੋਇਨ ਸਮੇਤ ਅਫੀਮ ਬਰਾਮਦ

ਤਰਨਤਾਰਨ (ਰਮਨ) : ਤਰਨਤਾਰਨ ਪੁਲਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਜ਼ਮੀਨ 'ਚ ਦੱਬੀ 2 ਕਿੱਲੋ 20 ਗ੍ਰਾਮ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਇਹ ਹੈਰੋਇਨ ਅਤੇ ਅਫੀਮ ਭਾਰਤ ਪਾਕਿ-ਸਰਹੱਦ ਦੀ ਝੁੱਗੀਆਂ ਨੂਰ ਮੁਹੰਮਦ ਪੋਸਟ ਦੇ ਪਿੱਲਰ ਨੰਬਰ 173 ਨਜ਼ਦੀਕ ਜ਼ਮੀਨ 'ਚੋਂ ਬਰਾਮਦ ਕੀਤੀ ਗਈ ਹੈ, ਜਿਸ ਤਹਿਤ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਮਜੀਠੀਆ ਦੇ ਦੋਸ਼ਾਂ ਤੋਂ ਬਾਅਦ ਸਾਹਮਣੇ ਆਇਆ ਬੀਜ ਫੈਕਟਰੀ ਮਾਲਕ, ਦਿੱਤਾ ਵੱਡਾ ਬਿਆਨ


author

Baljeet Kaur

Content Editor

Related News