ਤਰਨਤਾਰਨ : 5 ਕਰੋੜ ਦੀ ਹੈਰੋਇਨ ਸਮੇਤ ਦੋ ਗ੍ਰਿਫਤਾਰ
Saturday, Jun 22, 2019 - 05:05 PM (IST)

ਤਰਨਤਾਰਨ (ਰਮਨ, ਰਾਜੂ) : ਤਰਨਤਾਰਨ ਦੇ ਐੱਸ. ਐੱਸ. ਪੀ. ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਨੇ 5 ਕਰੋੜ ਦੀ ਹੈਰੋਇਨ ਸਣੇ ਔਰਤ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ ਡੀ. ਐੱਸ. ਪੀ. (ਡੀ.) ਹਰਦੀਪ ਸਿੰਘ ਦੀ ਅਗਵਾਈ ਹੇਠ ਨਾਰਕੋਟਿਕਸ ਸੈੱਲ ਤਰਨਤਾਰਨ ਦੇ ਐੱਸ. ਆਈ. ਸੁਖਰਾਜ ਸਿੰਘ ਦੀ ਟੀਮ ਨੇ ਪੱਟੀ ਸ਼ਹਿਰ ਦੇ ਨਜ਼ਦੀਕ ਟੀ-ਪੁਆਇੰਟ ਪਰਿੰਗੜੀ ਰੋਡ 'ਤੇ ਲਾਏ ਨਾਕੇ ਦੌਰਾਨ ਇਕ ਔਰਤ ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ, ਜਿਸ ਦੀ ਅੰਤਰਰਾਸ਼ਟਰੀ ਕੀਮਤ 5 ਕਰੋੜ ਦੱਸੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਉਕਤ ਦੋਹਾਂ ਦੀ ਪਛਾਣ ਹਰਜੀਤ ਕੌਰ ਵਾਸੀ ਫਿਰੋਜ਼ਪੁਰ ਅਤੇ ਸੁਰਜੀਤ ਸਿੰਘ ਵਾਸੀ ਵਾਰਡ ਨੰ. 6 ਪੱਟੀ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।