ਤਰਨਤਾਰਨ : ਭਾਰਤ-ਪਾਕਿ ਸਰਹੱਦ ਨੇੜਿਓਂ 10 ਕਰੋੜ ਦੀ ਹੈਰੋਇਨ ਬਰਾਮਦ

11/28/2019 12:38:03 AM

ਤਰਨਤਾਰਨ,(ਰਮਨ): ਜ਼ਿਲ੍ਹਾ ਤਰਨ-ਤਾਰਨ ਦੇ ਸਰਹੱਦੀ ਇਲਾਕੇ ਅਧੀਨ ਆਉਂਦੇ ਪਿੰਡ ਮੀਆਂਵਾਲ ਹਥਾੜ ਨੇੜੇ ਭਾਰਤ ਪਾਕਿਸਤਾਨ ਸਰਹੱਦ ਨੇੜਿਓ ਸਰਚ ਅਭਿਆਨ ਦੌਰਾਨ ਦੋ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਮਾਰਕੀਟ 'ਚ ਕਰੀਬ 10 ਕਰੋੜ ਰੁਪਏ ਦੀ ਕੀਮਤ ਦੱਸੀ ਜਾਂਦੀ ਹੈ। ਬੀ. ਐਸ. ਐਫ. ਦੇ ਅਧਿਕਾਰੀਆਂ ਵੱਲੋਂ ਇਸ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਆਸ ਪਾਸ ਦੇ ਇਲਾਕੇ 'ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਕੋਈ ਵੀ ਅਧਿਕਾਰੀ ਪੁਸ਼ਟੀ ਕਰਨ ਲਈ ਤਿਆਰ ਨਹੀਂ ਹੈ।
ਜਿਲ੍ਹਾ ਤਰਨਤਾਰਨ ਦੇ ਸਰਹੱਦੀ ਕਸਬਾ ਖੇਮਕਰਨ ਤਾਇਨਾਤ ਬੀ. ਐੱਸ. ਐਫ. ਦੀ ਬਟਾਲੀਅਨ ਵਲੋਂ ਬੁੱਧਵਾਰ ਦੇਰ ਸ਼ਾਮ ਸਰਚ ਦੌਰਾਨ ਪਾਕਿਸਤਾਨ ਤੋਂ ਆਈ 2 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਖੇਮਕਰਨ ਅਧੀਨ ਆਉਂਦੀ ਬੀ. ਐੱਸ. ਐਫ. ਚੌਕੀ ਮੀਆਂਵਾਲ ਅਧੀਨ ਆਉਂਦੇ ਇਲਾਕੇ ਮੀਆਂਵਾਲ ਹਥਾੜ 'ਚੋਂ ਬੀ. ਐੱਸ. ਐਫ. ਦੇ ਜਵਾਨਾਂ ਨੂੰ ਸਰਚ ਦੌਰਾਨ 2 ਪੈਕੇਟ ਹੈਰੋਇਨ ਬਰਾਮਦ ਕੀਤੀ। ਜਿਸ ਦਾ ਵਜ਼ਨ 1 ਕਿਲੋ 800 ਗ੍ਰਾਮ ਦੇ ਕਰੀਬ ਦੱਸਿਆ ਜਾ ਰਿਹਾ। ਇਸ ਸਬੰਧੀ ਜ਼ਿਲ੍ਹਾ ਤਰਨਤਾਰਨ ਦੇ ਐੱਸ. ਪੀ. ਆਈ ਜਗਜੀਤ ਸਿੰਘ ਨੇ ਦੱਸਿਆ ਕਿ ਇਹ ਹੈਰੋਇਨ ਬੀ. ਐਸ. ਐਫ. ਵੱਲੋਂ ਬਰਾਮਦ ਕੀਤੀ ਹੋ ਸਕਦੀ ਹੈ। ਜਿਸ ਸਬੰਧੀ ਸੂਚਨਾ ਦੇ ਆਧਾਰ 'ਤੇ ਜ਼ਿਲ੍ਹਾ ਤਰਨ- ਤਾਰਨ ਵਿੱਚ ਨਾਕਾਬੰਦੀ ਤੇ ਗਸ਼ਤ ਨੂੰ ਹੋਰ ਵਧਾ ਦਿੱਤਾ ਗਿਆ ਹੈ।


Related News