ਦਰਿੰਦੇ ਪਤੀ ਦੀ ਕਰਤੂਤ: ਪਤਨੀ ਦੇ ਢਿੱਡ ''ਚ ਦਾਤੀ ਮਾਰ ਕੇ ਕੀਤਾ ਕਤਲ

Tuesday, Aug 18, 2020 - 04:05 PM (IST)

ਦਰਿੰਦੇ ਪਤੀ ਦੀ ਕਰਤੂਤ: ਪਤਨੀ ਦੇ ਢਿੱਡ ''ਚ ਦਾਤੀ ਮਾਰ ਕੇ ਕੀਤਾ ਕਤਲ

ਤਰਨਤਾਰਨ (ਰਮਨ) : ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਭਰੋਵਾਲ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਵਲੋ ਪਤਨੀ ਨੂੰ ਦਾਤੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮ੍ਰਿਤਕ ਜਨਾਨੀ ਦਾ ਪਤੀ ਅਤੇ ਉਸਦੇ ਪਰਿਵਾਰਕ ਮੈਂਬਰ ਫਰਾਰ ਦੱਸੇ ਜਾ ਰਹੇ ਹਨ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਗ੍ਰੰਥੀ ਦੀ ਕਰਤੂਤ: ਪਾਠ ਸਿੱਖਣ ਆਈ ਨਾਬਾਲਗ ਕੁਡ਼ੀ ਨਾਲ ਕੀਤਾ ਗਲਤ ਕੰਮ, ਵਾਇਰਲ ਹੋਈ ਵੀਡੀਓ

ਜਾਣਕਾਰੀ ਮੁਤਾਬਕ ਮ੍ਰਿਤਕ ਕੋਮਲਪ੍ਰੀਤ ਕੌਰ ਕੇ ਪਿਤਾ ਅਮਰੀਕ ਸਿੰਘ ਵਾਸੀ ਕੱਲਾ ਦੇ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਜੋਬਨਜੀਤ ਸਿੰਘ ਦਾ ਕਿਸੇ ਗੱਲ ਨੂੰ ਲੈ ਕੇ ਆਪਣੀ ਪਤਨੀ ਕੋਮਲਪ੍ਰੀਤ ਕੌਰ ਨਾਲ ਤਕਰਾਰ ਚੱਲ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੋਵਾਂ ਵਿਚਕਾਰ ਅਕਸਰ ਲੜਾਈ ਝਗੜਾ ਰਹਿੰਦਾ ਸੀ। ਦੋ ਦਿਨ ਪਹਿਲਾਂ ਹੋਈ ਲੜਾਈ ਦੌਰਾਨ ਜੋਬਨਜੀਤ ਸਿੰਘ ਨੇ ਆਪਣੀ ਪਤਨੀ ਕੋਮਲਪ੍ਰੀਤ ਕੌਰ ਦੇ ਦਾਤਰੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਦਾ ਇਲਾਜ ਉਹ ਘਰੇ ਹੀ ਕਰਦਾ ਰਿਹਾ ਜਿਸ ਦੇ ਚੱਲਦਿਆਂ ਦੂਸਰੇ ਦਿਨ ਕੋਮਲਪ੍ਰੀਤ ਕੌਰ (21) ਦੀ ਮੌਤ ਹੋ ਗਈ। ਇਸ ਤੋਂ ਬਾਅਦ ਜੋਬਨਜੀਤ ਸਿੰਘ ਅਤੇ ਉਸ ਦਾ ਪਰਿਵਾਰ ਫਰਾਰ ਹੋ ਗਏ।

ਇਹ ਵੀ ਪੜ੍ਹੋਂ : ਬੈਂਕ ਮੈਨੇਜਰ ਦੀ ਦਰਿੰਦਗੀ, ਦੂਜਾ ਵਿਆਹ ਕਰਵਾਉਣ ਲਈ ਪਤਨੀ ਤੇ 3 ਬੱਚਿਆਂ ਦਾ ਕੀਤਾ ਬੇਰਹਿਮੀ ਨਾਲ ਕਤਲ

ਥਾਣਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੋਮਲਪ੍ਰੀਤ ਕੌਰ ਦਾ ਡੇਢ ਸਾਲ ਪਹਿਲਾਂ ਭਰੋਵਾਲ ਦੇ ਰਹਿਣ ਵਾਲੇ ਜੋਬਨਜੀਤ ਸਿੰਘ ਨਾਲ ਵਿਆਹ ਹੋਇਆ ਸੀ। ਜਿੰਨ੍ਹਾਂ ਦਾ ਤਿੰਨ ਮਹੀਨਿਆਂ ਦਾ ਬੱਚਾ ਵੀ ਹੈ। ਘਰੇਲੂ ਕਲੇਸ਼ ਦੇ ਚੱਲਦਿਆਂ ਜੋਬਨਜੀਤ ਸਿੰਘ ਵਲੋਂ ਦਾਤਰੀ ਮਾਰ ਕੇ ਕੋਮਲਪ੍ਰੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਅਜੇ ਫਰਾਰ ਹਨ। ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ਦੇ ਆਧਾਰ ਜੋਬਨਜੀਤ ਸਿੰਘ, ਪਰਮਜੀਤ ਸਿੰਘ, ਰਾਜ ਕੌਰ ਅਤੇ ਮਲਕੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।


author

Baljeet Kaur

Content Editor

Related News