ਨਾਜਾਇਜ਼ ਮਾਈਨਿੰਗ ਖਿਲਾਫ ਪੁਲਸ ਦੀ ਵੱਡੀ ਕਾਰਵਾਈ, 9 ਵਿਅਕਤੀ ਗ੍ਰਿਫਤਾਰ
Monday, Sep 16, 2019 - 03:49 PM (IST)

ਤਰਨਤਾਰਨ (ਰਮਨ) : ਤਰਨਤਾਰਨ ਪੁਲਸ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ 9 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਆਈ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਵਲੋਂ ਥਾਣਾ ਹਰੀਕੇ ਦੇ ਅਧੀਨ ਆਉਂਦੇ ਪਿੰਡ ਬਹੂ ਤੇ ਪੱਟੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ 8 ਵੱਡੇ ਟਰੱਕ, 8 ਟਰੈਕਟਰ ਤੇ ਇਕ ਜੇ.ਸੀ.ਬੀ. ਮਸ਼ੀਨ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਸ ਨੂੰ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।