ਨੌਕਰੀ ਦਾ ਝਾਂਸਾ ਦੇ ਕੇ ਕੀਤੀ 1 ਲੱਖ ਦੀ ਠੱਗੀ
Wednesday, Jan 15, 2020 - 11:56 AM (IST)
![ਨੌਕਰੀ ਦਾ ਝਾਂਸਾ ਦੇ ਕੇ ਕੀਤੀ 1 ਲੱਖ ਦੀ ਠੱਗੀ](https://static.jagbani.com/multimedia/2020_1image_17_47_572958945fraud.jpg)
ਤਰਨਤਾਰਨ (ਬਲਵਿੰਦਰ ਕੌਰ) : ਥਾਣਾ ਗੋਇੰਦਵਾਲ ਸਾਹਿਬ ਪੁਲਸ ਨੇ ਇਕ ਵਿਅਕਤੀ ਨੂੰ ਨੌਕਰੀ ਦਾ ਝਾਂਸਾ ਦੇ ਕੇ 1 ਲੱਖ ਰੁਪਏ ਠੱਗਣ ਵਾਲੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਵਾਸੀ ਕੰਗ ਨੇ ਦੱਸਿਆ ਕਿ ਉਸ ਨੂੰ ਕਾਬਲ ਸਿੰਘ ਵਾਸੀ ਅਜੀਤ ਨਗਰ ਨਜ਼ਦੀਕ ਹਸਪਤਾਲ ਡੇਰਾ ਬਿਆਸ ਨੇ ਪੀ. ਆਰ. ਟੀ. ਸੀ. 'ਚ ਵੈਲਡਰ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 1 ਲੱਖ ਰੁਪਏ ਲੈ ਲਏ ਅਤੇ ਉਸ ਨੂੰ ਭਰਤੀ ਵੀ ਨਹੀਂ ਕਰਵਾਇਆ। ਉਸ ਦੇ ਵਲੋਂ ਉਸ ਕੋਲੋਂ ਪੈਸੇ ਮੰਗੇ ਗਏ ਤਾਂ ਉਸ ਨੇ ਉਸ ਨੂੰ ਪੈਸੇ ਵੀ ਵਾਪਸ ਨਹੀਂ ਕੀਤੇ, ਆਖਿਰ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਕਰ ਦਿੱਤੀ। ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਦੇ ਉੱਚ ਅਧਿਕਾਰੀਆਂ ਦੇ ਜਾਂਚ ਕਰਨ ਤੋਂ ਬਾਅਦ ਉਕਤ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।