ਤਰਨਤਾਰਨ : ਜਾਨੋਂ ਮਾਰਨ ਦੀ ਨੀਯਤ ਨਾਲ ਚਲਾਈਆਂ ਅੰਨ੍ਹੇਵਾਹ ਗੋਲੀਆਂ

04/02/2021 10:47:28 AM

ਤਰਨਤਾਰਨ (ਰਾਜੂ, ਜ.ਬ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੱਠਲ ਭਾਈਕੇ ਵਿਖੇ ਜਾਨੋਂ ਮਾਰਨ ਦੀ ਨੀਯਤ ਨਾਲ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਰਕੇ ਇਕ ਜਨਾਨੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ 11 ਲੋਕਾਂ ਖ਼ਿਲਾਫ਼ ਕੇਸ ਦਰਜ ਕਰਦਿਆਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਜੀਜੇ ਨੇ ਰਿਸ਼ਤਾ ਕੀਤਾ ਤਾਰ-ਤਾਰ: ਸਾਲੇ ਨੂੰ ਬੰਧਕ ਬਣਾ ਗਰਭਵਤੀ ਸਾਲੇਹਾਰ ਨਾਲ ਕੀਤਾ ਜਬਰ-ਜ਼ਿਨਾਹ

ਥਾਣਾ ਚੋਹਲਾ ਸਾਹਿਬ ਦੇ ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਭੱਠਲ ਭਾਈਕੇ ਵਿਖੇ ਕੁਝ ਵਿਅਕਤੀ ਆਪਣੇ ਘਰ ਦੀ ਛੱਤ ਉੱਪਰ ਚੜ੍ਹ ਕੇ ਨਿਰਵੈਲ ਸਿੰਘ ਨਾਮਕ ਵਿਅਕਤੀ ਦੇ ਘਰ ਵੱਲ ਫਾਇਰ ਕਰ ਰਹੇ ਹਨ। ਇਸ ਗੋਲੀਬਾਰੀ ਵਿਚ ਇਕ ਜਨਾਨੀ ਵੀ ਫੱਟੜ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ’ਤੇ ਕਾਬੂ ਪਾਉਂਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿੰਨ੍ਹਾਂ ਕੋਲੋਂ ਇਕ 12 ਬੋਰ ਡਬਲ ਬੈਰਲ ਰਾਈਫਲ ਅਤੇ ਦੋ ਖੋਲ੍ਹ ਬਰਾਮਦ ਹੋਏ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਖ਼ੌਫਨਾਕ ਵਾਰਦਾਤ : ਪੈਸੇ ਦੇਣ ਤੋਂ ਮਨ੍ਹਾਂ ਕਰਨ ’ਤੇ ਸਿਰੀ ਸਾਹਿਬ ਨਾਲ ਕੀਤਾ ਬਜ਼ੁਰਗ ਦਾ ਕਤਲ

ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲਿਆਂ ’ਚ ਕਰਤਾਰ ਸਿੰਘ ਪੁੱਤਰ ਮਹਿੰਦਰ ਸਿੰਘ, ਜਸਬੀਰ ਸਿੰਘ ਪੁੱਤਰ ਕਰਤਾਰ ਸਿੰਘ, ਕਰਮਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀਆਨ ਭੱਠਲ ਭਾਈਕੇ, ਪਰਮਜੀਤ ਸਿੰਘ ਪੁੱਤਰ ਪ੍ਰਗਟ ਸਿੰਘ, ਜੁਗਰਾਜ ਸਿੰਘ ਪੁੱਤਰ ਬਿਧੀ ਸਿੰਘ, ਪਲਵਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀਆਨ ਆਲਮਪੁਰ, ਗੁਰਭੇਜ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਭੱਠਲ ਭਾਈਕੇ ਅਤੇ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 27 ਧਾਰਾ 307/336/148/149 ਆਈ.ਪੀ.ਸੀ., 25/27/54/59 ਅਸਲਾ ਐਕਟ ਅਧੀਨ ਕੇਸ ਦਰਜ ਕਰਕੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ


rajwinder kaur

Content Editor

Related News