ਗੁੰਡਾ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ : ਡੀ. ਐੱਸ. ਪੀ.

Wednesday, Feb 07, 2018 - 11:02 AM (IST)

ਗੁੰਡਾ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ : ਡੀ. ਐੱਸ. ਪੀ.

ਤਰਨਤਾਰਨ (ਰਮਨ) - ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਗੁੰਡਾ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡੀ. ਐੱਸ. ਪੀ. (ਸਿਟੀ) ਸਤਨਾਮ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਅੱਡਾ ਬਾਜ਼ਾਰ 'ਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਦੁਕਾਨਾਂ ਦੀ ਭੰਨ-ਤੋੜ ਕੀਤੀ ਗਈ ਸੀ, ਜਿਸ ਸਬੰਧੀ ਸਾਰੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਚੱਲਣ ਵਾਲੇ ਮੋਟਰਸਾਈਕਲਾਂ 'ਤੇ ਜੇ ਕੋਈ ਪਟਾਕੇ ਮਾਰਦਾ ਫੜਿਆ ਗਿਆ, ਉਸ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਜੇਲ ਦਾ ਰਸਤਾ ਵੇਖਣਾ ਪਵੇਗਾ।


Related News