5 ਲੱਖ 50 ਹਜ਼ਾਰ ਦੀ ਲੁੱਟ ਦਾ ਡਰਾਮਾ ਕਰਨ ਵਾਲੇ ਗਿਰੋਹ ਦਾ ਪੁਲਸ ਨੇ ਕੀਤਾ ਪਰਦਾਫਾਸ਼

Thursday, Nov 05, 2020 - 03:02 PM (IST)

5 ਲੱਖ 50 ਹਜ਼ਾਰ ਦੀ ਲੁੱਟ ਦਾ ਡਰਾਮਾ ਕਰਨ ਵਾਲੇ ਗਿਰੋਹ ਦਾ ਪੁਲਸ ਨੇ ਕੀਤਾ ਪਰਦਾਫਾਸ਼

ਤਰਨਤਾਰਨ (ਰਮਨ, ਮਿਲਾਪ): ਕਸਬਾ ਭਿੱਖੀਵਿੰਡ ਵਿਖੇ ਬੀਤੇ ਦਿਨੀਂ ਨਾਟਕੀ ਢੰਗ ਨਾਲ 5 ਲੱਖ 50 ਹਜ਼ਾਰ ਰੁਪਏ ਦੀ ਲੁੱਟ ਸਬੰਧੀ ਵਾਰਦਾਤ ਦਾ ਪੁਲਸ ਨੇ ਪਰਦਾਫਾਸ਼ ਕਰਦੇ ਹੋਏ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਇਸ ਸਬੰਧੀ 35 ਹਜ਼ਾਰ ਰੁਪਏ ਅਤੇ ਦਾਤਰ ਬਰਾਮਦ ਕਰਦੇ ਹੋਏ ਮੁਦਈ ਸਣੇ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਮੁਦਈ ਦੇ ਬਿਆਨਾਂ ਹੇਠ ਥਾਣਾ ਭਿੱਖੀਵਿੰਡ ਵਿਖੇ 5 ਲੱਖ 50 ਹਜ਼ਾਰ ਰੁਪਏ ਖੋਹਣ ਸਬੰਧੀ ਮਾਮਲਾ ਵੀ ਦਰਜ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਜਿਸ ਦੀ ਲੰਮੀ ਉਮਰ ਲਈ ਰੱਖਿਆ ਸੀ ਕਰਵਾ ਚੌਥ ਉਸੇ ਨੂੰ ਚਿੱਟੇ ਕਫ਼ਨ 'ਚ ਲਿਪਟੇ ਵੇਖ ਪਤਨੀ ਦੇ ਉਡੇ ਹੋਸ਼

ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੀ ਪੁਲਸ ਨੂੰ ਬਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬੂੜਚੰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਠੇਕੇ 'ਤੇ ਲਈ 15 ਕਿੱਲੇ ਜ਼ਮੀਨ ਦੀ ਬਣਦੀ 5 ਲੱਖ 50 ਹਜ਼ਾਰ ਰੁਪਏ ਰਕਮ ਜ਼ਮੀਨ ਦੇ ਮਾਲਕ ਹਰਜੀਤ ਸਿੰਘ ਨੂੰ ਦੇਣ ਆਪਣੇ ਪਿਤਾ ਜਰਨੈਲ ਸਿੰਘ ਨਾਲ ਮੋਟਰ ਸਾਈਕਲ 'ਤੇ ਜਾ ਰਹੇ ਸਨ ਤਾਂ ਰਸਤੇ 'ਚ ਉਸ ਦਾ ਪਿੱਛਾ ਕਰ ਰਹੇ ਤਿੰਨ ਮੋਟਰ ਸਾਈਕਲ ਸਵਾਰਾਂ ਵਲੋਂ 5 ਲੱਖ 50 ਹਜ਼ਾਰ ਰੁਪਏ ਰਕਮ ਖੋਹ ਲਈ। ਇਸ ਦੌਰਾਨ ਅਣਪਛਾਤੇ ਲੁਟੇਰਿਆਂ ਵਲੋਂ ਉਨ੍ਹਾਂ ਉੱਪਰ ਦਾਤਰ ਨਾਲ ਵਾਰ ਕਰਦੇ ਹੋਏ ਜ਼ਖਮੀ ਕਰ ਦਿੱਤਾ ਗਿਆ। ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਥਾਣਾ ਭਿੱਖੀਵਿੰਡ ਦੇ ਮੁਖੀ ਗੁਰਚਰਨ ਸਿੰਘ ਸਮੇਤ ਪੁਲਸ ਪਾਰਟੀ ਦੀ ਮਿਹਨਤ ਸਦਕਾ ਇਸ ਕੇਸ ਨੂੰ ਟ੍ਰੇਸ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਕੈਪਟਨ ਨੇ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਈ. ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ ਸਮੇਂ 'ਤੇ ਚੁੱਕੇ ਸਵਾਲ

ਨਿੰਬਾਲੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਲੋਂ ਇਹ ਡਰਾਮਾ ਹੀਰਾ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਭੈਣੀ, ਗੁਰਦਿੱਤ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਬਲ੍ਹੇਰ, ਬਲਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਭੂਰੇ ਗਿੱਲ ਨਾਲ ਮਿਲ ਕੇ ਰਚਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਕੇਸ 'ਚ ਖੋਹ ਕੀਤੀ ਗਈ 5 ਲੱਖ 50 ਹਜ਼ਾਰ ਰਕਮ ਵਿਚੋਂ 35 ਹਜ਼ਾਰ ਦੀ ਨਕਦੀ ਅਤੇ ਦਾਤਰ ਵੀ ਬਰਾਮਦ ਕਰ ਲਿਆ ਹੈ। ਜਿਸ ਤਹਿਤ ਪੁਲਸ ਨੇ ਹੀਰਾ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਦੇ ਹੋਏ ਮਾਣਯੋਗ ਅਦਾਲਤ 'ਚ ਪੇਸ਼ ਕਰ ਦਿੱਤਾ ਹੈ। ਜਦਕਿ ਖੋਹ ਸਬੰਧੀ ਨਾਟਕ ਦੀ ਮੁੱਖ ਮੁਦਈ ਬਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਜੋ ਬਿਮਾਰ ਹੋਣ ਸਬੰਧੀ ਹਸਪਤਾਲ 'ਚ ਦਾਖਲ ਹੋ ਗਿਆ ਹੈ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


author

Baljeet Kaur

Content Editor

Related News