ਤਰਨਤਾਰਨ : ਮੈਡੀਕਲ ਸਟੋਰ ਦੇ ਕਰਮਚਾਰੀ ਨੇ ਮਾਲਕ ਦੇ ਰਿਵਾਲਵਰ ਨਾਲ ਸਿਰ ’ਚ ਗੋਲੀ ਮਾਰ ਕੀਤੀ ਖੁਦਕੁਸ਼ੀ

09/02/2021 10:34:17 AM

ਤਰਨਤਾਰਨ (ਰਮਨ) - ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੰਗ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮੈਡੀਕਲ ਸਟੋਰ ਦੇ ਕਰਮਚਾਰੀ ਵਲੋਂ ਆਪਣੇ ਮਾਲਕ ਦੇ ਲਾਇਸੈਂਸੀ ਰਿਵਾਲਵਰ ਨਾਲ ਸਿਰ ’ਚ ਗੋਲੀ ਮਾਰ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਜਦੋਂ ਪਤਾ ਲੱਗਾ ਤਾਂ ਉਸ ਨੂੰ ਜ਼ਖਮੀ ਹਾਲਤ ’ਚ ਇਲਾਜ ਲਈ ਹਕਪਤਾਲ ਦਾਖ਼ਲ ਕਰਵਾਇਆ ਗਿਆ ਪਰ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਇਸ ਘਟਨਾ ਬਾਬਤ ਫਿਲਹਾਲ ਥਾਣਾ ਗੋਇੰਦਵਾਲ ਦੀ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : 19 ਸਾਲਾ ਪੁੱਤ ਨਾਲ ਮਿਲ ਪਤਨੀ ਨੇ ਕੀਤਾ ਪਤੀ ਦਾ ਕਤਲ, ਇੰਝ ਖੁੱਲ੍ਹਿਆ ਭੇਤ

ਜਾਣਕਾਰੀ ਅਨੁਸਾਰ ਪਿੰਡ ਕੰਗ ਵਿਖੇ ਸਥਿਤ ਰੰਧਾਵਾ ਮੈਡੀਕਲ ਸਟੋਰ ’ਤੇ ਕੰਮ ਕਰਨ ਵਾਲਾ ਕਰਮਚਾਰੀ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਬਾਗੜੀਆਂ ਮੰਗਲਵਾਰ ਦੁਕਾਨ ’ਤੇ ਮੌਜੂਦ ਸੀ। ਇਸ ਦੌਰਾਨ ਦੁਕਾਨ ਮਾਲਕ ਗੁਰਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਬੱਚੜੇ ਕਿਸੇ ਕੰਮ ਲਈ ਦੁਕਾਨ ਤੋਂ ਬਾਹਰ ਚੱਲਾ ਗਿਆ, ਜੋ ਆਪਣਾ ਲਾਇਸੈਂਸੀ ਰਿਵਾਲਵਰ ਦੁਕਾਨ ਦੀ ਅਲਮਾਰੀ ’ਚ ਹੀ ਛੱਡ ਕੇ ਗਿਆ ਹੋਇਆ ਸੀ। ਦੁਕਾਨ ’ਤੇ ਮੌਜੂਦ ਸ਼ਮਸ਼ੇਰ ਸਿੰਘ ਸ਼ੇਰਾ ਨੇ ਮਾਲਕ ਦੀ ਅਲਮਾਰੀ ’ਚੋਂ ਰਿਵਾਲਵਰ ਕੱਢਕੇ ਉਸ ਦੀ ਮਦਦ ਨਾਲ ਆਪਣੇ ਸਿਰ ’ਚ ਗੋਲੀ ਮਾਰ ਲਈ। ਜ਼ਖਮੀ ਹਾਲਤ ’ਚ ਸ਼ਮਸ਼ੇਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰੇਆਮ ਗੁੰਡਾਗਰਦੀ: ਕਾਰ ’ਚ ਬੈਠੀ ਕੁੜੀ ’ਤੇ 3 ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ,ਤੋੜੇ ਸ਼ੀਸ਼ੇ (ਤਸਵੀਰਾਂ)

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਚੌਕੀ ਕੰਗ ਦੇ ਇੰਚਾਰਜ ਕਿਰਪਾਲ ਸਿੰਘ ਤੁਰੰਤ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਕਿਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਵਾਰਿਸਾਂ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਨੇ 174 ਧਾਰਾ ਤਹਿਤ ਮਾਮਲਾ ਦਰਜ ਕਰ ਤਫਤੀਸ਼ ਨੂੰ ਅੱਗੇ ਵਧਾ ਦਿੱਤਾ ਹੈ, ਜਿਸ ਤੋਂ ਬਾਅਦ ਬਣਦੀ ਹੋਰ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ -  ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)

rajwinder kaur

This news is Content Editor rajwinder kaur