ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗ੍ਰਿਫਤਾਰ

Wednesday, Aug 14, 2019 - 11:16 AM (IST)

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗ੍ਰਿਫਤਾਰ

 ਤਰਨਤਾਰਨ (ਰਾਜੂ) : ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਤਰਨਤਾਰਨ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ 'ਤੇ ਉਹ ਆਸਲ ਚੌਂਕ ਪੱਟੀ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ, ਜਿਸ ਦੌਰਾਨ ਇਕ ਸਪਲੈਂਡਰ ਮੋਟਰ ਸਾਈਕਲ ਨੰਬਰ ਪੀ. ਬੀ. 02 ਸੀ. ਡਬਲਯੂ 2759 ਸਵਾਰ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਭੱਜਣ ਲੱਗਾ ਜਿਸ ਨੂੰ ਪੁਲਸ ਮੁਲਾਜ਼ਮਾਂ ਨੇ ਕਾਬੂ ਕਰਕੇ ਉਸ ਨੂੰ ਮੋਟਰਸਾਈਕਲ ਦੇ ਕਾਗਜ਼ ਵਿਖਾਉਣ ਲਈ ਕਿਹਾ ਪਰ ਉਹ ਸਬੰਧਤ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ ਅਤੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਮੋਟਰਸਾਈਕਲ ਉਸ ਨੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਤੋਂ ਚੋਰੀ ਕੀਤਾ ਹੈ। ਉਕਤ ਵਿਅਕਤੀ ਦੀ ਪਛਾਣ ਗੁਰਮੀਤ ਸਿੰਘ ਉਰਫ ਗੋਪੀ ਪੁੱਤਰ ਹਰਭਜਨ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ ਜਿਸ ਦੇ ਖਿਲਾਫ ਥਾਣਾ ਸਿਟੀ ਪੱਟੀ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News