ਮਾਮੂਲੀ ਤਕਰਾਰ ਕਾਰਣ ਮੁਰਾਦਪੁਰਾ ''ਚ ਚੱਲੀ ਗੋਲੀ, ਦੋ ਜ਼ਖਮੀ

Wednesday, Oct 30, 2019 - 10:51 AM (IST)

ਮਾਮੂਲੀ ਤਕਰਾਰ ਕਾਰਣ ਮੁਰਾਦਪੁਰਾ ''ਚ ਚੱਲੀ ਗੋਲੀ, ਦੋ ਜ਼ਖਮੀ

ਤਰਨਤਾਰਨ (ਰਾਜੂ/ਵਾਲੀਆ) : ਸਥਾਨਕ ਮੁਹੱਲਾ ਮੁਰਾਦਪੁਰਾ ਵਿਖੇ ਮੰਗਲਵਾਰ ਦੇਰ ਸ਼ਾਮ ਮਾਮੂਲੀ ਤਕਰਾਰ ਕਾਰਣ ਚੱਲੀ ਗੋਲੀ ਦੌਰਾਨ 2 ਲੋਕਾਂ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਚੱਲਦਿਆਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।

ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਜ਼ਖ਼ਮੀ ਹੋਈ ਮੁਰਾਦਪੁਰਾ ਨਿਵਾਸੀ ਔਰਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਮੁਹੱਲੇ ਦੇ ਹੀ ਮੱਲੀ ਨਾਮਕ ਨੌਜਵਾਨ ਨੇ ਉਸ ਵਲੋਂ ਲੰਗਰ ਤੋਂ ਲਿਆਂਦੀ ਦਾਲ ਨੂੰ ਰੋੜ ਦਿੱਤਾ ਸੀ। ਇਸੇ ਵਜ੍ਹਾ ਕਰਕੇ ਉਸ ਦੇ ਲੜਕੇ ਅਰਸ਼ਦੀਪ ਸਿੰਘ ਅਤੇ ਮੱਲੀ ਵਿਚਕਾਰ ਮਾਮੂਲੀ ਤਕਰਾਰ ਹੋਈ।ਇਸੇ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਵਿਚਕਾਰ ਦੁਬਾਰਾ ਝਗੜਾ ਹੋ ਗਿਆ, ਜਿਸ ਦੌਰਾਨ ਮੱਲੀ ਨੇ ਗੋਲੀ ਚਲਾ ਦਿੱਤੀ ਜੋ ਕਿ ਦਵਿੰਦਰ ਸਿੰਘ ਪੁੱਤਰ ਸੀਤਲ ਸਿੰਘ ਵਾਸੀ ਮੁਰਾਦਪੁਰਾ ਦੇ ਚੂਲੇ 'ਤੇ ਜਾ ਲੱਗੀ ਅਤੇ ਛਰੇ ਵੱਜਣ ਨਾਲ ਉਹ ਵੀ ਜ਼ਖਮੀ ਹੋ ਗਈ। ਇਸੇ ਦੌਰਾਨ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਉੱਧਰ ਘਟਨਾ ਦਾ ਪਤਾ ਚਲਦਿਆਂ ਥਾਣਾ ਸਿਟੀ ਦੇ ਐੱਸ. ਐੱਚ. ਓ. ਗੁਰਚਰਨ ਸਿੰਘ ਅਤੇ ਚੌਕੀ ਬੱਸ ਅੱਡਾ ਇੰਚਾਰਜ ਮਨਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਦੇ ਬਿਆਨ ਕਲਮ ਬੰਦ ਕੀਤੇ। ਥਾਣਾ ਮੁਖੀ ਗੁਰਚਰਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।


author

Baljeet Kaur

Content Editor

Related News