ਤਰਨ ਤਾਰਨ ’ਚ ਲੋਕਾਂ ਨੂੰ ਲਾਈ ਜਾ ਰਹੀ ਕੋਰੋਨਾ ਵੈਕਸੀਨੇਸ਼ਨ ਦਾ ਅੰਕੜਾ 1,25,475 ਤੋਂ ਪਾਰ : ਡੀ. ਸੀ.

Wednesday, May 26, 2021 - 02:43 PM (IST)

ਤਰਨ ਤਾਰਨ ’ਚ ਲੋਕਾਂ ਨੂੰ ਲਾਈ ਜਾ ਰਹੀ ਕੋਰੋਨਾ ਵੈਕਸੀਨੇਸ਼ਨ ਦਾ ਅੰਕੜਾ 1,25,475 ਤੋਂ ਪਾਰ : ਡੀ. ਸੀ.

ਤਰਨਤਾਰਨ (ਰਮਨ) - ਜ਼ਿਲ੍ਹੇ ’ਚ ਲੋਕਾਂ ਨੂੰ ‘ਕੋਵਿਡ-19’ ਮਹਾਮਾਰੀ ਦੇ ਬਚਾਅ ਤੋਂ ਲਾਈ ਜਾ ਰਹੀ ਵੈਕਸੀਨੇਸ਼ਨ ਦਾ ਅੰਕੜਾ 1,25,475 ਤੋਂ ਪਾਰ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ’ਚ ਹੈੱਲਥ ਕੇਅਰ ਵਰਕਰਾਂ ਨੂੰ 9308, ਫਰੰਟਲਾਈਨ ਵਰਕਰਾਂ ਨੂੰ 17967, ਉਮਰ ਵਰਗ 45 ਤੋਂ 59 ਸਾਲ ਦੇ ਨਾਗਰਿਕਾਂ ਨੂੰ 40381, ਸੀਨੀਅਰ ਸਿਟੀਜ਼ਨ 60 ਸਾਲ ਤੋਂ ਉੱਪਰ 45427, ਉਸਾਰੀ ਕਾਮੇ ਅਤੇ 18 ਤੋਂ 44 ਸਾਲ ਉਮਰ ਵਰਗ ਦੇ ਸੰਵੇਦਨਸ਼ੀਲ ਵਿਅਕਤੀਆਂ ਨੂੰ 8405, ਪ੍ਰਾਇਮਰੀ ਟੀਚਰਾਂ ਨੂੰ 994 ਅਤੇ ਸੈਕੰਡਰੀ ਟੀਚਰਾਂ ਨੂੰ 2379 ਡੋਜ਼ ਵੈਕਸੀਨ ਲੱਗ ਚੁੱਕੀ ਹੈ।

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ

ਉਨ੍ਹਾਂ ਕਿਹਾ ਕਿ 18 ਤੋਂ 44 ਸਾਲ ਉਮਰ ਵਰਗ ਗੰਭੀਰ ਬੀਮਾਰੀਆਂ ਤੋਂ ਪੀੜਤ ਅਤੇ 45 ਸਾਲ ਤੋਂ ਉੱਪਰ ਉਮਰ ਵਰਗ ਦੇ ਨਾਗਰਿਕਾਂ ਅਤੇ ਦੁਕਾਨਾਂ ’ਤੇ ਕੰਮ ਕਰਦੇ ਅਤੇ ਅਦਾਰਿਆਂ ’ਚ ਕੰਮ ਕਰਦੇ ਲੋਕਾਂ ਨੂੰ ‘ਕੋਵਿਡ-19’ ਦਾ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ। ਉਕਤ ਲੋਕਾਂ ਨੂੰ ਦੂਜਿਆਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ ਕਿ ਉਹ ਵੈਕਸੀਨੇਸ਼ਨ ਜ਼ਰੂਰ ਲਗਵਾਉਣ। 

ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)

ਇਸ ਸਬੰਧੀ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਸ ਮਹਾਮਾਰੀ ਦੇ ਪ੍ਰਭਾਵ ਤੋਂ ਬਚਣ ਲਈ ਵੈਕਸੀਨ ਜ਼ਰੂਰ ਲਵਾਉਣੀ ਚਾਹੀਦੀ ਹੈ। ਇਸ ਵੈਕਸੀਨ ਦੇ ਕੋਈ ਵੀ ਬੁਰੇ ਪ੍ਰਭਾਵ ਨਹੀਂ ਹਨ, ਸਗੋਂ ਇਹ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪ੍ਰਭਾਵੀ ਹੈ। ਜੇਕਰ ਕੋਈ ਦਿਲ ਦੇ ਰੋਗਾਂ, ਸ਼ੂਗਰ ਜਾਂ ਕੋਈ ਹੋਰ ਗੰਭੀਰ ਬੀਮਾਰੀਆਂ ਤੋਂ ਪ੍ਰਭਾਵਿਤ ਹੈ ਤਾਂ ਉਸ ਨੂੰ ‘ਕੋਵਿਡ-19’ ਵੈਕਸੀਨ ਲਵਾਉਣਾ ਹੋਰ ਵੀ ਜ਼ਰੂਰੀ ਹੈ। ਜੇਕਰ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਦਵਾਈ ਦਾ ਸੇਵਨ ਕਰ ਰਿਹਾ ਹੈ ਤਾਂ ਉਹ ਬਿਨਾਂ ਦਵਾਈ ਬੰਦ ਕੀਤੇ ਕੋਰੋਨਾ ਵੈਕਸੀਨ ਲਵਾ ਸਕਦਾ ਹੈ।

ਪੜ੍ਹੋ ਇਹ ਵੀ ਖਬਰ - ਸ਼੍ਰੀਨਗਰ ਵਿਖੇ ਟਰੱਕ ਹਾਦਸੇ ’ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਭੁੰਬਾ ਮਾਰ ਰੋਇਆ ਪਰਿਵਾਰ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ’ਚ ਲੋਕਾਂ ਨੂੰ ਉਤਸ਼ਾਹਿਤ ਕਰਨ ਕਿ ਕੋਰੋਨਾ ਵੈਕਸੀਨ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਟੀਕਾਕਰਨ ਵਾਸਤੇ ਕੈਂਪ ’ਚ ਆਪਣਾ ਪਛਾਣ ਪੱਤਰ ਅਤੇ ਚੱਲਦਾ ਮੋਬਾਇਲ ਨੰਬਰ ਜ਼ਰੂਰ ਲੈ ਕੇ ਆਓ।

ਪੜ੍ਹੋ ਇਹ ਵੀ ਖਬਰ - ਜਿਸ ਮਾਂ ਨੇ ਆਪਣੀ ਛਾਤੀ ਨਾਲ ਲਗਾ ਦਿਨ-ਰਾਤ ਕੀਤਾ ਪਿਆਰ, ਉਸੇ ਦੀ ਛਾਤੀ ’ਚ ਪੁੱਤ ਨੇ ਮਾਰੀ ਗੋਲੀ (ਤਸਵੀਰਾਂ)


author

rajwinder kaur

Content Editor

Related News