ਵੱਡੀ ਵਾਰਦਾਤ : ਰੰਜਿਸ਼ ਦੇ ਚੱਲਦਿਆਂ ਸ਼ਰੇਆਮ ਵਿਅਕਤੀ ਨੂੰ ਗੋਲੀਆਂ ਨਾਲ ਭੁੰਨ੍ਹਿਆ

08/04/2020 10:33:48 AM

ਤਰਨਤਾਰਨ (ਰਾਜੂ) : ਜ਼ਿਲਾ ਤਰਨਤਾਰਨ ਦੇ ਕਸਬਾ ਹਰੀਕੇ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਇਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਹਰੀਕੇ ਪੁਲਸ ਨੇ 1 ਦਰਜਨ ਵਿਅਕਤੀਆਂ ਖਿਲ਼ਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਸਤਨਾਮ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਹਰੀਕੇ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਿਤਾ ਮੁਖਤਿਆਰ ਸਿੰਘ, ਚਾਚਾ ਜੋਗਾ ਸਿੰਘ ਅਤੇ ਚਚੇਰੇ ਭਰਾ ਤਰਸੇਮ ਸਿੰਘ ਨਾਲ ਆਪਣੇ ਘਰ ਤੋਂ ਮੱਛੀ ਮੰਡੀ ਹਰੀਕੇ ਨੂੰ ਪੈਦਲ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਸਰਕਾਰੀ ਹਸਪਤਾਲ ਕੋਲ ਪਹੁੰਚੇ ਤਾਂ 2 ਕਾਰਾਂ ਆ ਕੇ ਰੁਕੀਆਂ ਜਿਸ 'ਚੋਂ ਸੰਦੀਪ ਸਿੰਘ ਉਰਫ ਸ਼ਿਸ਼ੂ, ਜੋਬਨਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਬਲਤੇਜ ਸਿੰਘ, ਜਸਪ੍ਰੀਤ ਸਿੰਘ ਉਰਫ ਜੱਸਾ, ਅੰਮ੍ਰਿਤਪਾਲ ਸਿੰਘ, ਸੁਖਪ੍ਰੀਤ ਸਿੰਘ, ਬੂਟਾ ਸਿੰਘ, ਗੁਰਚਰਨ ਸਿੰਘ ਅਤੇ 2-3 ਅਣਪਛਾਤੇ ਵਿਅਕਤੀ ਬਾਹਰ ਨਿਕਲੇ ਜੋ ਆਪਣੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਆਏ ਤੇ ਉਨ੍ਹਾਂ ਦੀ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ। ਉਕਤ ਵਿਅਕਤੀਆਂ ਨੇ ਉਸ ਦੇ ਪਿਤਾ ਉਪਰ ਗੋਲੀਆਂ ਚਲਾਈਆਂ ਅਤੇ ਫਿਰ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਭੱਜ ਗਏ। ਜਿਸ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋਂ: ਹਵਸ ਦੇ ਭੁੱਖੇ ਵਿਅਕਤੀ ਦੀ ਦਰਿੰਦਗੀ, ਮਾਸੂਮ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

ਸਤਨਾਮ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਪਹਿਲਾਂ ਵੀ ਸਾਡੇ ਨਾਲ ਝਗੜਾ ਕੀਤਾ ਸੀ ਜਿਸ ਸਬੰਧੀ ਉਸ ਵਲੋਂ ਉਨ੍ਹਾਂ ਵਿਰੁੱਧ ਕੇਸ ਦਰਜ ਕਰਵਾਇਆ ਗਿਆ ਸੀ ਜਿਸ ਦੀ ਰੰਜਿਸ਼ ਰੱਖਦਿਆਂ ਉਕਤ ਵਿਅਕਤੀਆਂ ਨੇ ਸਾਡੇ ਉਪਰ ਦੁਬਾਰਾ ਹਮਲਾ ਕਰਕੇ ਪਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਸੰਦੀਪ ਸਿੰਘ ਉਰਫ ਸ਼ਿਸ਼ੂ ਪੁੱਤਰ ਹਰਦਿਆਲ ਸਿੰਘ ਵਾਸੀ ਮਰੜ, ਜੋਬਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ, ਜਗਪ੍ਰੀਤ ਸਿੰਘ ਉਰਫ ਜੱਗਾ ਪੁੱਤਰ ਗੁਰਚਰਨ ਸਿੰਘ, ਬਲਤੇਜ ਸਿੰਘ ਉਰਫ ਬੇਜੂ ਪੁੱਤਰ ਚਰਨਜੀਤ ਸਿੰਘ, ਜਸਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਤਰਲੋਕ ਸਿੰਘ, ਸੁਖਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ, ਬੂਟਾ ਸਿੰਘ ਪੁੱਤਰ ਚਰਨਜੀਤ ਸਿੰਘ, ਗੁਰਚਰਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਆਨ ਹਰੀਕੇ ਅਤੇ 2-3 ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 105 ਧਾਰਾ 302/148/149/120ਬੀ-ਆਈ.ਪੀ.ਸੀ., 25/54/59 ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ: ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਲੰਗਾਹ ਨੇ ਕੀਤਾ ਅੰਮ੍ਰਿਤ ਪਾਨ, SGPC ਦੇ 3 ਮੁਲਾਜ਼ਮ ਮੁਅੱਤਲ

Baljeet Kaur

This news is Content Editor Baljeet Kaur