ਜ਼ਹਿਰੀਲੀ ਸ਼ਰਾਬ ਨੇ ਉਜਾੜਿਆ ਇਕ ਹੋਰ ਹੱਸਦਾ-ਖੇਡਦਾ ਪਰਿਵਾਰ, 4 ਧੀਆਂ ਦੇ ਪਿਓ ਦੀ ਮੌਤ
Saturday, Sep 05, 2020 - 04:18 PM (IST)
ਤਰਨਤਾਰਨ (ਰਮਨ) : ਜ਼ਿਲ੍ਹੇ ਅੰਦਰ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸ਼ਨੀਵਾਰ ਸਵੇਰੇ ਪਿੰਡ ਮਾਣੋਚਾਹਲ ਵਿਖੇ ਇਕ ਹੋਰ ਵਿਅਕਤੀ ਦੀ ਸ਼ਰਾਬ ਪੀਣ ਨਾਲ ਕਥਿਤ ਮੌਤ ਹੋ ਗਈ । ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਧਾਰਾ 174 ਤਹਿਤ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਤਰਨਤਾਰਨ ਅੰਦਰ ਹੁਣ ਤੱਕ ਕਰੀਬ 100 ਮੌਤਾਂ ਜ਼ਹਿਰੀਲੀ ਸ਼ਰਾਬ ਨਾਲ ਹੋ ਚੁੱਕੀਆਂ ਹਨ ਅਤੇ ਕਈਆਂ ਦੀਆਂ ਅੱਖਾਂ ਦੀ ਰੌਸ਼ਨੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ : ਲੁਟੇਰਿਆ ਨੇ ਦਿਨ-ਦਿਹਾੜੇ ਦੁਕਾਨ 'ਚ ਦਾਖ਼ਲ ਹੋ ਵਪਾਰੀ ਨੂੰ ਗੋਲੀਆਂ ਨਾਲ ਭੁੰਨ੍ਹਿਆ
ਜਾਣਕਾਰੀ ਅਨੁਸਾਰ ਪਿੰਡ ਮਾਣੋਚਾਹਲ ਵਾਸੀ ਸੀਤਲ ਸਿੰਘ (45) ਪੁੱਤਰ ਸੁਬੇਗ ਸਿੰਘ ਜੋ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਸ਼ੁੱਕਰਵਾਰ ਮੀਂਹ ਪੈਣ ਕਾਰਨ ਦਿਹਾੜੀ ਨਾ ਮਿਲਣ ਕਾਰਨ ਵਿਹਲਾ ਘਰ 'ਚ ਮੌਜੂਦ ਸੀ। ਜਿਸ ਦੇ ਨਾਲ ਉਸਦੇ ਪਿੰਡ ਦੇ ਨਿਵਾਸੀ ਗੋਰਾ, ਸਤਿੰਦਰ ਸਿੰਘ ਆਦਿ ਮਜ਼ਦੂਰ ਸਾਥੀ ਵੀ ਦਿਹਾੜੀ ਨਾ ਮਿਲਣ ਕਾਰਨ ਗੱਲਾਬਾਤਾਂ ਕਰਦੇ ਰਹੇ। ਇਸ ਤੋਂ ਬਾਅਦ ਇਨ੍ਹਾਂ ਸਾਰਿਆਂ ਨੇ ਸ਼ੁੱਕਰਵਾਰ ਸ਼ਾਮ ਨੂੰ ਪਿੰਡ ਤੋਂ ਦੇਸੀ ਸ਼ਰਾਬ ਇਕੱਠਿਆਂ ਹੀ ਪੀ ਲਈ, ਜਿਸ ਤੋਂ ਬਾਅਦ ਇਹ ਆਪੋ-ਆਪਣੇ ਘਰਾਂ 'ਚ ਜਾ ਪੁੱਜੇ। ਸੀਤਲ ਸਿੰਘ ਰਾਤ 8.30 ਵਜੇ ਆਪਣੇ ਘਰ ਰੋਟੀ ਪਾਣੀ ਖਾ ਕੇ ਸੌਂ ਗਿਆ, ਜਿਸ ਨੂੰ ਉਸਦੀ ਪਤਨੀ ਬਲਵਿੰਦਰ ਕੌਰ ਨੇ ਸਵੇਰੇ 5 ਵਜੇ ਜਗਾਇਆ ਪਰ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਆਪਣੇ ਪਿੱਛੇ 4 ਛੋਟੀਆਂ ਬੇਟੀਆਂ ਅਤੇ ਪਤਨੀ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋ : ਵਿਆਹੁਤਾ ਨੂੰ ਘਰ ਮਿਲਣ ਆਇਆ ਪ੍ਰੇਮੀ ਪਤੀ ਨੇ ਫੜ੍ਹਿਆ, ਮਿਲੀ ਅਜਿਹੀ ਖ਼ੌਫਨਾਕ ਸਜ਼ਾ ਕੇ ਸੁਣ ਕੰਬ ਜਾਵੇਗੀ ਰੂਹ
ਉਧਰ ਇਸ ਸਬੰਧੀ ਚੌਂਕੀ ਮਾਣੋਚਾਹਲ ਦੇ ਇੰਚਾਰਜ ਏ.ਐੱਸ.ਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਪੁੱਜ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਂਦੇ ਹੋਏ ਜੇਰੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਮੈਡੀਕਲ ਰਿਪੋਰਟ ਆਉਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸਾਥੀਆਂ ਜਿੰਨ੍ਹਾਂ ਇਕੱਠੇ ਦੇਸੀ ਸ਼ਰਾਬ ਪੀਤੀ ਸੀ ਦੀ ਹਾਲਤ ਬਿੱਲਕੁਲ ਠੀਕ ਹੈ।
ਇਹ ਵੀ ਪੜ੍ਹੋ : ਸਹੇਲੀਆਂ ਨਾਲ ਕੰਮ ’ਤੇ ਗਈ ਕੁੜੀ ਨੂੰ ਨਹੀਂ ਪਤਾ ਸੀ ਕਿ ਇੰਝ ਹੋਵੇਗਾ ਉਸ ਦਾ ਦਰਦਨਾਕ ਅੰਤ