ਜ਼ਹਿਰੀਲੀ ਸ਼ਰਾਬ ਮਾਮਲੇ ''ਤੇ ਕੈਪਟਨ ਨੇ ਤੋੜੀ ਚੁੱਪੀ, ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ (ਵੀਡੀਓ)
Friday, Aug 07, 2020 - 05:37 PM (IST)
ਤਰਨਤਾਰਨ (ਵਿਜੇ ਕੁਮਾਰ) : ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ 'ਤੇ ਗੰਭੀਰ ਦੋਸ਼ ਲਗਾਉਂਦਿਆਂ ਵਿਰੋਧੀ ਧਿਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਲਗਾਤਾਰ ਤਿੱਖੇ ਸ਼ਬਦੀ ਹਮਲੇ ਕੀਤੇ ਜਾ ਰਹੇ ਸਨ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਰੋਧੀਆਂ ਨੂੰ ਸਾਰੇ ਇਲਜ਼ਾਮਾਂ ਦਾ ਦੋ ਟੁੱਕ ਜਵਾਬ ਦੇ ਦਿੱਤਾ ਹੈ। ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਕਾਂਗਰਸੀਆਂ 'ਤੇ ਲੱਗ ਰਹੇ ਦੋਸ਼ਾਂ 'ਤੇ ਚੁੱਪੀ ਤੋੜਦਿਆਂ ਕੈਪਟਨ ਨੇ ਜਿਥੇ ਇਸ ਪੂਰੇ ਕਤਲੇਆਮ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ ਉਥੇ ਹੀ ਉਨ੍ਹਾਂ ਸਪਸ਼ੱਟ ਕਿਹਾ ਕਿ ਵਿਰੋਧੀ ਧਿਰਾਂ ਬਿਨਾਂ ਕਿਸੇ ਜਾਂਚ ਪੜ੍ਹਤਾਲ ਦੇ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ 'ਤੇ ਦੋਸ਼ ਲਗਾ ਰਹੇ ਹਨ, ਜਿਸ ਤੋਂ ਇਹ ਸਾਫ ਹੁੰਦਾ ਹੈ ਕਿ ਇਹ ਲੋਕ ਸਿਆਸਤ ਤੋਂ ਪ੍ਰੇਰਿਤ ਹੋ ਕੇ ਅਜਿਹੇ ਬਿਆਨ ਦੇ ਰਹੇ ਹਨ।
ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ
ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਰਨਤਾਰਨ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜਾਂਚ ਤੋਂ ਪਹਿਲਾਂ ਕਿਸੇ ਦਾ ਵੀ ਨਾਮ ਲੈਣਾ ਉਚਿੱਤ ਨਹੀਂ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ, ਮਨਰੇਗਾ ਕਾਰਡ ਬਣਾਉਣ ਅਤੇ ਜਿਨ੍ਹਾਂ ਦੇ ਮਾਕਾਨ ਕੱਚੇ ਹਨ ਉਨ੍ਹਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ।
ਇਹ ਵੀ ਪੜ੍ਹੋਂ : ਨੌਜਵਾਨ ਦੀ ਸ਼ਰਮਨਾਕ ਕਰਤੂਤ: ਕੁੜੀ ਨੂੰ ਪਿਆਰ ਦੇ ਜਾਲ 'ਚ ਫਸਾ 3 ਮਹੀਨੇ ਮਿਟਾਈ ਆਪਣੀ ਹਵਸ