ਪੰਜਾਬ ''ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ, ਇਕ ਹੋਰ ਵਿਅਕਤੀ ਨੇ ਤੋੜਿਆ ਦਮ

Tuesday, Aug 25, 2020 - 03:15 PM (IST)

ਪੰਜਾਬ ''ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ, ਇਕ ਹੋਰ ਵਿਅਕਤੀ ਨੇ ਤੋੜਿਆ ਦਮ

ਤਰਨਤਾਰਨ (ਰਮਨ) : ਜ਼ਿਲੇ ਅੰਦਰ ਜ਼ਹਿਰੀਲੀ ਸ਼ਰਾਬ ਨਾਲ ਇਕ ਹੋਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ ਦੀ ਪੁਲਸ ਵਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜ਼ਿਲੇ ਅੰਦਰ ਹੁਣ ਤੱਕ ਕੁੱਲ 99 ਵਿਅਕਤੀਆਂ ਦੀਆਂ ਮੌਤਾਂ ਜ਼ਹਿਰੀਲੀ ਸ਼ਰਾਬ ਨਾਲ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ : ਇਹ ਹੈ ਦੁਨੀਆ ਦੀ ਸਭ ਤੋਂ ਆਲੀਸ਼ਾਨ ਰੇਲ, ਇੱਕ ਟਿਕਟ ਦੀ ਕੀਮਤ ਹੈ 18 ਲੱਖ  (ਵੇਖੋ ਤਸਵੀਰਾਂ)

ਜਾਣਕਾਰੀ ਦਿੰਦੇ ਹੋਏ ਜਤਿੰਦਰ ਸਿੰਘ ਨਿਵਾਸੀ ਮਾਸਟਰ ਕਾਲੋਨੀ ਤਰਨਤਾਰਨ ਨੇ ਦੱਸਿਆ ਕਿ ਉਸ ਦੇ ਪਿਤਾ ਸਵਿੰਦਰ ਸਿੰਘ (55) ਨੇ 30 ਜੁਲਾਈ ਨੂੰ ਪੰਡੋਰੀ ਗੋਲਾ ਪਿੰਡ ਤੋਂ ਜ਼ਹਿਰੀਲੀ ਸ਼ਰਾਬ ਪੀ ਲਈ ਸੀ, ਜਿਸ ਤੋਂ ਬਾਅਦ ਉਸ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਉਸ ਦੇ ਪਿਤਾ ਨੂੰ ਸਥਾਨਕ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਟੀ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਗਿਆ ਸੀ। ਜਿੱਥੇ ਸੋਮਵਾਰ ਨੂੰ ਉਨ੍ਹਾਂ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਸਰਕਾਰ ਪਾਸੋਂ ਆਰਥਿਕ ਮਦਦ ਦੀ ਮੰਗ ਕਰਦੇ ਹਨ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਟਮ ਕਰਵਾ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 27 ਸਾਲਾ ਨੌਜਵਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਮਰਨ ਤੋਂ ਪਹਿਲਾਂ ਫੇਸਬੁੱਕ 'ਤੇ ਦੱਸੀ ਦਰਦ ਭਰੀ ਦਾਸਤਾਨ

ਉਧਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮੌਤ ਸਬੰਧੀ ਪੋਸਟਮਾਰਟਮ ਰਿਪੋਰਟ ਆਉਣ ਉਪਰੰਤ ਹੀ ਸਥਿਤੀ ਸਾਫ ਹੋ ਪਾਏਗੀ ਕਿ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਹੈ ਜਾਂ ਫਿਰ ਕੁਝ ਹੋਰ, ਜਿਸ ਤੋਂ ਬਾਅਦ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ।


author

Baljeet Kaur

Content Editor

Related News