ਜ਼ਹਿਰੀਲੀ ਸ਼ਰਾਬ ਮਾਮਲੇ ''ਚ ਬਾਦਲ ਦਾ ਕੈਪਟਨ ''ਤੇ ਵੱਡਾ ਵਾਰ, ਅਸਤੀਫ਼ੇ ਦੀ ਕੀਤੀ ਮੰਗ

Saturday, Aug 01, 2020 - 05:26 PM (IST)

ਜ਼ਹਿਰੀਲੀ ਸ਼ਰਾਬ ਮਾਮਲੇ ''ਚ ਬਾਦਲ ਦਾ ਕੈਪਟਨ ''ਤੇ ਵੱਡਾ ਵਾਰ, ਅਸਤੀਫ਼ੇ ਦੀ ਕੀਤੀ ਮੰਗ

ਤਰਨਤਾਰਨ (ਰਮਨ) : ਜ਼ਹਿਰੀਲੀ ਸ਼ਰਾਬ ਨਾਲ ਕਰਨ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤਰਨਤਾਰਨ ਦੇ ਸਿਵਲ ਹਸਪਤਾਲ ਵਿਖੇ ਪੁੱਜੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਇਨ੍ਹਾਂ ਹੋਈਆਂ ਮੌਤਾਂ ਦਾ ਜ਼ਿੰਮੇਵਾਰ ਕਾਂਗਰਸ ਸਰਕਾਰ ਨੂੰ ਠਹਿਰਾਇਆ ਹੈ। ਸੁਖਬੀਰ ਸਿੰਘ ਬਾਦਲ ਨੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਪਾਸੋਂ ਅਸਤੀਫ਼ੇ ਦੀ ਮੰਗ ਕੀਤੀ ਹੈ ਉੱਥੇ ਇਸ ਮਾਮਲੇ 'ਚ ਵਿਧਾਇਕਾਂ ਤੇ ਮਾਮਲੇ ਦਰਜ ਕਰਨ ਦੀ ਗੱਲ ਵੀ ਕਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਸਰਕਾਰ ਪਾਸੋ 25 ਲੱਖ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋਂ : ਜਿਸ ਲਈ ਪਤੀ ਤੇ ਬੱਚਿਆਂ ਨੂੰ ਛੱਡਿਆ ਉਸੇ ਤੋਂ ਦੁਖੀ ਹੋ ਚੁੱਕਿਆ ਖੌਫ਼ਨਾਕ ਕਦਮ
PunjabKesariਇਥੇ ਦੱਸ ਦੇਈਏ ਕਿ ਜ਼ਿਲ੍ਹਾ ਤਰਨਤਾਰਨ 'ਚ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 57 ਹੋ ਚੁੱਕੀ ਹੈ। ਇਨ੍ਹਾਂ 'ਚੋਂ 23 ਮੌਤਾਂ ਬੀਤੇ ਕੱਲ੍ਹ ਹੋਈਆਂ ਸਨ ਜਦਕਿ 19 ਲੋਕਾਂ ਨੇ ਅੱਜ ਦਮ ਤੋੜ ਦਿੱਤਾ।

ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਨੇ ਉਜਾੜੇ ਹੱਸਦੇ-ਵੱਸਦੇ ਪਰਿਵਾਰ, ਕਈਆਂ ਦੇ ਪੁੱਤ ਤੇ ਕਈਆਂ ਦੇ ਉਜੜੇ ਸੁਹਾਗ


author

Baljeet Kaur

Content Editor

Related News