ਪੁਲਸ ਤੇ ਸਾਬਕਾ ਫੌਜੀ ਅਧਿਕਾਰੀਆਂ ਨੇ 22 ਨਸ਼ੇੜੀਆਂ ਨੂੰ ਭੇਜਿਆ ਨਸ਼ਾ ਛੁਡਾਊ ਕੇਂਦਰ
Thursday, Jul 19, 2018 - 11:47 AM (IST)
ਤਰਨਤਾਰਨ (ਰਮਨ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਸਾਬਕਾ ਫੌਜੀ ਅਧਿਕਾਰੀਆਂ ਅਤੇ ਪੁਲਸ ਦੀ ਮਦਦ ਨਾਲ 22 ਨਸ਼ੇੜੀਆਂ ਨੂੰ ਨਸ਼ਾ ਛੁਡਾਉ ਕੇਂਦਰ 'ਚ ਦਾਖਲ ਕਰਵਾਉਣ ਲਈ ਭੇਜਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਮੁੱਖੀ ਇੰਸਪੈਕਟਰ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਬਕਾ ਫੌਜੀ ਅਧਿਕਾਰੀਆਂ ਦੀ ਇਕ ਸੰਸਥਾ ਅਤੇ ਪੁਲਸ ਵਲੋਂ ਸਾਂਝੇ ਤੌਰ 'ਤੇ ਮੀਟਿੰਗ ਕਰਕੇ ਨਸ਼ੇ ਦੇ ਆਦੀ ਹੋ ਚੁੱਕੇ ਵਿਅਕਤੀਆਂ ਨੂੰ ਅੱਜ ਭੱਗੂਪੁਰ ਵਿਖੇ ਨਸ਼ਾ ਛੁਡਾਊ ਕੇਂਦਰ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਮੁਫਤ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੀ ਗਿਣਤੀ 22 ਹੈ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ 'ਚ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਕੈਪਟਨ ਪ੍ਰਤਾਪ ਸਿੰਘ, ਕੈਪਟਨ ਮੇਵਾ ਸਿੰਘ, ਕੈਪਟਨ ਬਬੀਰ ਸਿੰਘ, ਕੈਪਟਨ ਹਰਦੀਪ ਸਿੰਘ, ਬਲਵਿੰਦਰ ਸਿੰਘ, ਹਾਲਮ ਸਿੰਘ ਤੋ ਇਲਾਵਾ ਮੁੱਖ ਮੰਛੀ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।
