ਪੁਲਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Monday, Jan 06, 2020 - 04:52 PM (IST)

ਤਰਨਤਾਰਨ (ਵਿਜੇ) : ਖਾਲੜਾ ਪੁਲਸ ਨੇ ਹੈਰੋਇਨ ਸਮੇਤ ਦੋ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਾਲੜਾ ਮੁਖੀ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਏ.ਐੱਸ.ਆਈ. ਸਾਧੂ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਖਾਲੜਾ 'ਚ ਨਾਕਾਬੰਦੀ ਦੌਰਾਨ ਮੋਟਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਮਲਕੀਤ ਸਿੰਘ ਵਾਸੀ ਚੀਮਾ ਕਲਾ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।