ਤਰਨਤਾਰਨ ''ਚ ਪੁਲਸ ਨੇ ਚਲਾਇਆ ਸਰਚ ਅਭਿਆਨ

01/20/2020 9:04:05 AM

ਤਰਨਤਾਰਨ (ਵਿਜੇ ਅਰੋੜਾ) : 26 ਜਨਵਰੀ ਦੇ ਮੱਦੇਨਜ਼ਰ ਤਰਤਾਰਨ 'ਚ ਪੁਲਸ ਵਲੋਂ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਪੁਲਸ ਵਲੋਂ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ 'ਚ ਲੋਕਾਂ ਦੇ ਬੈਗ ਚੈੱਕ ਕੀਤੇ ਜਾ ਰਹੇ ਹਨ। ਸਰਹੱਦੀ ਇਲਾਕਾ ਹੋਣ ਕਾਰਨ ਇਥੇ ਪੁਲਸ ਵਲੋਂ ਪੂਰੀ ਮੁਸ਼ਤੈਦੀ ਦਿਖਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰੇ। ਇਸ ਦੌਰਾਨ ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਚੀਜ਼ ਜਾ ਕੋਈ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।

Baljeet Kaur

This news is Content Editor Baljeet Kaur