ਤਰਨਤਾਰਨ ''ਚ ਦੇਰ ਰਾਤ ਥਾਣੇਦਾਰ ਦਾ ਗੋਲੀ ਮਾਰ ਕੇ ਕਤਲ
Sunday, Nov 01, 2020 - 12:00 AM (IST)

ਤਰਨਤਾਰਨ,(ਰਾਜੂ) : ਸ਼ਹਿਰ ਦੇ ਬਾਹਰੋਂ ਬਾਹਰ ਪੁਲਸ ਲਾਈਨ ਨੇੜੇ ਮੋਟਰ ਸਾਈਕਲ ਸਵਾਰ ਲੁਟੇਰਿਆਂ ਵਲੋਂ ਦੇਰ ਰਾਤ ਇਕ ਥਾਣੇਦਾਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਉਸ ਦੇ ਪੁੱਤਰ ਨੂੰ ਜ਼ਖਮੀ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਏ. ਐਸ. ਆਈ. ਗੁਰਦੀਪ ਸਿੰਘ ਦੇਰ ਰਾਤ ਆਪਣੇ ਪੁੱਤਰ ਮਨਪ੍ਰੀਤ ਸਿੰਘ ਨਾਲ ਐਕਟਿਵਾ 'ਤੇ ਪੁਲਸ ਲਾਈਨ ਤੋਂ ਐਕਟਿਵਾ 'ਤੇ ਨੇੜੇ ਪਿੰਡ ਕੰਕਾ ਕੰਡਿਆਲਾ ਦਵਾਈ ਲੈਣ ਜਾ ਰਹੇ ਸਨ।
ਇਹ ਵੀ ਪੜ੍ਹੋ: ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
ਇਸ ਦੌਰਾਨ ਰਸਤੇ 'ਚ ਲੁਟੇਰਿਆਂ ਨੇ ਲੁੱਟਣ ਦੀ ਨੀਅਤ ਨਾਲ ਥਾਣੇਦਾਰ ਅਤੇ ਉਸ ਦੇ ਪੁੱਤਰ 'ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਝੜਪ 'ਚ ਲੁਟੇਰਿਆਂ ਨਾਲ ਥਾਣੇਦਾਰ ਤੇ ਉਸ ਦੇ ਪੁੱਤਰ ਦੀ ਝੜਪ ਹੋ ਗਈ, ਜਿਸ ਦੌਰਾਨ ਲੁਟੇਰਿਆਂ ਵਲੋਂ ਥਾਣੇਦਾਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਉਸ ਦੇ ਪੁੱਤਰ ਨੂੰ ਜ਼ਖਮੀ ਕਰ ਦਿੱਤਾ ਗਿਆ। ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐਸ. ਪੀ. ਕਵਲਜੀਤ ਸਿੰਘ, ਡੀ. ਐਸ. ਪੀ. ਪਰਮਜੀਤ ਸਿੰਘ, ਐਸ. ਐਚ. ਓ. ਜਸਵੰਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ।