ਤਰਨਤਾਰਨ ਦੇ ਪ੍ਰਾਈਵੇਟ ਹਸਪਤਾਲ ''ਚ ਕੰਮ ਕਰਨ ਵਾਲਾ ਨੌਜਵਾਨ ਹੋਇਆ ਕੋਰੋਨਾ ਦਾ ਸ਼ਿਕਾਰ
Saturday, Jun 13, 2020 - 01:06 PM (IST)
ਤਰਨਤਾਰਨ (ਰਮਨ) : ਤਰਨਤਾਰਨ ਅੰਦਰ ਸ਼ੁੱਕਰਵਾਰ ਇਕ ਹੋਰ ਨਵੇਂ ਕੋਰੋਨਾ ਪੀੜਤ ਮਰੀਜ਼ ਦੀ ਪੁਸ਼ਟੀ ਹੋਣ ਨਾਲ ਲੋਕਾਂ 'ਚ ਕਾਫੀ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਕੋਰੋਨਾ ਪੀੜਤ ਨੌਜਵਾਨ ਖੁਦ ਇਕ ਪ੍ਰਾਈਵੇਟ ਹਸਪਤਾਲ ਦਾ ਕਰਮਚਾਚੀ ਹੈ, ਜਿਸ ਨੂੰ ਇਲਾਜ ਲਈ ਹੁੱਣ ਆਈਸੋਲੇਸ਼ਨ ਵਾਰਡ 'ਚ ਦਾਖਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਲਏ ਗਏ ਕੁੱਲ 5225 ਨਮੂਨਿਆਂ 'ਚੋਂ 174 ਪਾਜ਼ੇਟਿਵ, 4553 ਨੈਗੇਟਿਵ ਅਤੇ 498 ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ ਜਦਕਿ ਇਕ ਕੋਰੋਨਾ ਪੀੜਤ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਤਰਨਤਾਰਨ : ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਕੀਤਾ ਜਬਰ-ਜ਼ਨਾਹ
ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਨਿਵਾਸੀ 39 ਸਾਲਾ ਨੌਜਵਾਨ ਜੋ ਭਿੱਖੀਵਿੰਡ 'ਚ ਮੌਜੂਦ ਇਕ ਪ੍ਰਾਈਵੇਟ ਹਸਪਤਾਲ ਦਾ ਕਾਮਾ ਹੈ। ਜਿਸ ਨੂੰ ਪਿਛਲੇ ਕਈ ਦਿਨਾਂ ਤੋਂ ਗਲਾ ਖਰਾਬ ਹੋਣ ਦੀ ਸ਼ਿਕਾਈਤ ਸੀ। ਨੌਜਵਾਨ ਨੂੰ ਕੋਰੋਨਾ ਸਬੰਧੀ ਲੱਛਣਾਂ ਦੀ ਪਛਾਣ ਹੋਣ ਕਾਰਨ ਉਸ ਵਲੋਂ ਆਪਣਾ ਕੋਰੋਨਾ ਟੈਸਟ ਸਰਕਾਰੀ ਹਸਪਤਾਲ ਤੋਂ ਕਰਵਾਇਆ ਗਿਆ। ਜਿਸ ਦੀ ਕੋਰੋਨਾ ਰਿਪੋਰਟ ਸ਼ੁੱਕਰਵਾਰ ਪਾਜ਼ੇਟਿਵ ਆ ਜਾਣ ਤੋਂ ਬਾਅਦ ਉਕਤ ਪ੍ਰਾਈਵੇਟ ਹਸਪਤਾਲ ਦੇ ਸਟਾਫ ਅਤੇ ਇਲਾਕੇ 'ਚ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਤੁਰੰਤ ਹਰਕੱਤ 'ਚ ਆਉਂਦੇ ਹੋਏ ਉਕਤ ਕੋਰੋਨਾ ਪੀੜਤ ਮਰੀਜ਼ ਨੂੰ ਸਿਵਲ ਹਸਪਤਾਲ ਦੀ ਆਈਸੋਲੇਸ਼ਨ ਵਾਰਡ 'ਚ ਤਬਦੀਲ ਕਰ ਦਿੱਤਾ ਗਿਆ ਹੈ ਜਿੱਥੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋਂ : ਅੰਮ੍ਰਿਤ ਵੇਲੇ ਦੀ ਚੌਂਕੀ ਸਾਹਿਬ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਉਕਤ ਕੋਰੋਨਾ ਪੀੜਤ ਮਰੀਜ਼ ਇਕ ਪ੍ਰਾਈਵੇਟ ਹਸਪਤਾਲ ਦਾ ਕਰਮਚਾਰੀ ਹੈ ਜੋ ਕਿਸੇ ਦੇ ਸੰਪਰਕ 'ਚ ਆਉਣ ਕਾਰਨ ਪਾਜ਼ੇਟਿਵ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪ੍ਰਾਈਵੇਟ ਹਸਪਤਾਲ ਦੇ ਸਮੂਹ ਸਟਾਫ ਅਤੇ ਕੋਰੋਨਾ ਪੀੜਤ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਸ਼ਨੀਵਾਰ ਨੂੰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਆਈਸੋਲੇਸ਼ਨ ਵਾਰਡ ਅੰਦਰ ਹੁਣ ਕੁੱਲ 5 ਕੋਰੋਨਾ ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ ਹੈ।