ਪੰਜਾਬ ਬੰਦ ਦੇ ਮੱਦੇਨਜ਼ਰ ਤਰਨਤਾਰਨ ''ਚ ਪੁਲਸ ਫੋਰਸ ਤਾਇਨਤਾਨ
Saturday, Jan 25, 2020 - 10:32 AM (IST)

ਤਰਨਤਾਰਨ (ਰਮਨ) : ਮੋਦੀ ਸਰਕਾਰ ਦੇ ਫੈਸਲਿਆਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੰਜਾਬ ਬੰਦ ਦੀ ਕਾਲ ਨੂੰ ਵੇਖਦਿਆਂ ਪੁਲਸ ਪ੍ਰਸ਼ਾਸਨ ਨੇ ਸ਼ਹਿਰ 'ਚ ਪੁਖਤਾ ਪ੍ਰਬੰਧ ਕੀਤੇ ਹਨ। ਇਸ ਦੌਰਾਨ ਉੱਚ ਅਧਿਕਾਰੀ ਭਾਰੀ ਸੁਰੱਖਿਆ ਬਲਾਂ ਦੇ ਨਾਲ ਵੱਖ-ਵੱਖ ਚੌਕਾਂ 'ਚ ਤਾਇਨਾਤ ਨਜ਼ਰ ਆ ਰਹੇ ਹਨ। ਤਰਨਤਾਰਨ ਸ਼ਹਿਰ ਆਮ ਵਾਂਗ ਖੁੱਲ੍ਹਾ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਇਸ ਸਬੰਧੀ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੱਢਣ ਦੀ ਉਮੀਦ ਹੈ। ਇਸ ਦੇ ਨਾਲ ਹੀ 26 ਜਨਵਰੀ ਦੇ ਮੱਦੇਨਜ਼ਰ ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।