ਸ਼ਹੀਦ ਸੁਖਜਿੰਦਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪਿਆ 5 ਲੱਖ ਰੁਪਏ ਦਾ ਚੈੱਕ

Friday, Feb 14, 2020 - 02:08 PM (IST)

ਸ਼ਹੀਦ ਸੁਖਜਿੰਦਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪਿਆ 5 ਲੱਖ ਰੁਪਏ ਦਾ ਚੈੱਕ

ਤਰਨਤਾਰਨ (ਰਮਨ) : 14 ਫਰਵਰੀ 2019 'ਚ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਨਜ਼ਦੀਕੀ ਪਿੰਡ ਗੰਡੀਵਿੰਡ ਧੱਤਲ ਦੇ ਸ਼ਹੀਦ ਸੁਖਜਿੰਦਰ ਸਿੰਘ ਦੀ ਸਾਲਾਨਾ ਬਰਸੀ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਮਨਾਈ ਗਈ। ਇਸ ਮੌਕੇ ਪੁੱਜੇ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੀ ਪਰਿਵਾਰਕ ਸਹਾਇਤਾ ਲਈ ਐਲਾਨੀ ਗਈ 12 ਲੱਖ ਰੁਪਏ ਦੀ ਰਾਸ਼ੀ 'ਚੋਂ ਰਹਿੰਦੇ 5 ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ ਜਦਕਿ 2 ਲੱਖ ਰੁਪਏ ਮਾਤਾ-ਪਿਤਾ ਦੇ ਖਾਤੇ 'ਚ ਆਨਲਾਈਨ ਟਰਾਂਸਫਰ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦ ਦੀ ਪਤਨੀ ਸਰਬਜੀਤ ਕੌਰ ਨੂੰ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕਰਦਿਆਂ ਆਪਣੇ ਦਸਤਾਵੇਜ਼ ਪੇਸ਼ ਕਰਨ ਲਈ ਆਖਿਆ।


author

Baljeet Kaur

Content Editor

Related News