ਤੇਜ਼ਧਾਰ ਹਥਿਆਰਾਂ ਦੀ ਨੋਕ ''ਤੇ 3 ਹਜ਼ਾਰ ਦੀ ਨਕਦੀ ਅਤੇ ਮੋਬਾਇਲ ਖੋਹਿਆ, ਕੇਸ ਦਰਜ

Saturday, Oct 24, 2020 - 10:32 AM (IST)

ਤੇਜ਼ਧਾਰ ਹਥਿਆਰਾਂ ਦੀ ਨੋਕ ''ਤੇ 3 ਹਜ਼ਾਰ ਦੀ ਨਕਦੀ ਅਤੇ ਮੋਬਾਇਲ ਖੋਹਿਆ, ਕੇਸ ਦਰਜ

ਤਰਨਤਾਰਨ(ਰਾਜੂ): ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਸੇਲ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਵਲੋਂ ਇਕ ਵਿਅਕਤੀ ਨੂੰ ਧੱਕਾ ਮਾਰ ਕੇ 3 ਹਜ਼ਾਰ ਦੀ ਨਕਦੀ ਸਮੇਤ ਪਰਸ ਅਤੇ ਮੋਬਾਈਲ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ 4 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ 'ਚ ਪਏ ਕੀਰਨੇ: ਭੈਣ ਦੇ ਵਿਆਹ ਲਈ ਪੈਲੇਸ ਦੀ ਗੱਲ ਕਰਨ ਗਿਆ ਸੀ ਨੌਜਵਾਨ, ਲਾਸ਼ ਬਣ ਪਤਰਿਆ

ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਹਰਪ੍ਰੀਤ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਕਸੇਲ ਨੇ ਦੱਸਿਆ ਕਿ ਬੀਤੀ ਰਾਤ ਵਕਤ ਕਰੀਬ 8.15 ਵਜੇ ਉਹ ਦਾਣਾ ਮੰਡੀ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ ਤਾਂ ਰਸਤੇ ਵਿਚ 4 ਨੌਜਵਾਨ ਦੋ ਮੋਟਰ ਸਾਈਕਲਾਂ ਉਪਰ ਸਵਾਰ ਹੋ ਕੇ ਆਏ ਜਿੰਨਾਂ ਨੇ ਉਸ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਅਤੇ ਤੇਜ਼ਧਾਰ ਕਿਰਚ ਵਿਖਾ ਕੇ ਉਸ ਕੋਲੋਂ 3000 ਰੁਪਏ, ਇਕ ਮੋਬਾਇਲ ਅਤੇ ਪਰਸ ਖੋਹ ਕੇ ਭੱਜ ਗਏ। ਇਸ ਸਬੰਧੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖਿਲਾਫ ਮੁਕੱਦਮਾ ਨੰਬਰ 192 ਧਾਰਾ 379ਬੀ-ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਾਊਦੀ ਅਰਬ 'ਚ ਬੰਧੂਆ ਮਜ਼ਦੂਰੀ ਕਰ ਘਰ ਪਰਤਿਆ ਨੌਜਵਾਨ, ਦਰਦ ਭਰੀ ਦਾਸਤਾਨ ਸੁਣ ਅੱਖਾਂ 'ਚ ਆ ਜਾਣਗੇ ਹੰਝੂ


author

Baljeet Kaur

Content Editor

Related News