ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ ''ਚ ਥਾਣਾ ਕੱਚਾ ਪੱਕਾ ਦਾ SHO ਗ੍ਰਿਫ਼ਤਾਰ, ਤਿੰਨ ਫ਼ਰਾਰ

Sunday, Sep 13, 2026 - 10:53 PM (IST)

ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ ''ਚ ਥਾਣਾ ਕੱਚਾ ਪੱਕਾ ਦਾ SHO ਗ੍ਰਿਫ਼ਤਾਰ, ਤਿੰਨ ਫ਼ਰਾਰ

ਤਰਨਤਾਰਨ (ਰਮਨ) : ਡੀ. ਜੀ. ਪੀ. ਗੌਰਵ ਯਾਦਵ ਦੇ ਹੁਕਮਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਤਰਨਤਾਰਨ ਪੁਲਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ 2 ਐੱਸ.ਐੱਚ.ਓ ਅਤੇ ਦੋ ਵਿਚੋਲਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਐੱਨ.ਡੀ.ਪੀ.ਐੱਸ ਐਕਟ ਅਧੀਨ ਦਰਜ ਮੁਕੱਦਮਿਆਂ ਦੇ ਇਕ ਮੁਲਜ਼ਮ ਨੂੰ ਤਫ਼ਤੀਸ਼ ਦੌਰਾਨ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਕੁੱਲ 7 ਲੱਖ ਰੁਪਏ ਰਿਸ਼ਵਤ ਲੈਣ ਸਬੰਧੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਐੱਸ.ਐੱਚ.ਓ ਐੱਸ.ਆਈ ਬਲਜਿੰਦਰ ਸਿੰਘ ਵੱਲੋਂ ਗੁਰਮੀਤ ਸਿੰਘ ਉਰਫ਼ ਗੀਤੂ ਨੂੰ ਮੁਕੱਦਮੇ ਦੀ ਤਫ਼ਤੀਸ਼ ਵਿਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰੋਬਿਨ ਸਿੰਘ ਰਾਹੀਂ 3 ਲੱਖ ਰੁਪਏ ਰਿਸ਼ਵਤ ਵਸੂਲ ਕੀਤੀ ਗਈ। ਇਸੇ ਤਰ੍ਹਾਂ ਥਾਣਾ ਕੱਚਾ-ਪੱਕਾ ਦੇ ਐੱਸ.ਐੱਚ.ਓ ਐੱਸ.ਆਈ ਕਿਰਪਾਲ ਸਿੰਘ, ਜਿਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਆਪਣਾ ਚਾਰਜ ਸੰਭਾਲਿਆ ਗਿਆ ਸੀ, ਨੇ ਪੂਰਨ ਸਿੰਘ ਰਾਹੀਂ ਉਕਤ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਪਾਸੋਂ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹਨ। ਰੋਬਿਨ ਸਿੰਘ ਅਤੇ ਪੂਰਨ ਸਿੰਘ ਉੱਤੇ ਇਨ੍ਹਾਂ ਕਥਿਤ ਲੈਣ-ਦੇਣ ਵਿਚ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਦੇ ਦੋਸ਼ ਹਨ।

ਇਹ ਵੀ ਪੜ੍ਹੋ : ਸਰਹਿੰਦ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ! 2 ਨੌਜਵਾਨਾਂ ਦੀ ਦਰਦਨਾਕ ਮੌਤ

ਐੱਸ.ਐੱਸ.ਪੀ ਨੇ ਦੱਸਿਆ ਕਿ ਮੁਕੱਦਮੇ ਵਿਚ ਕਾਰਵਾਈ ਕਰਦਿਆਂ ਐੱਸ.ਆਈ ਕਿਰਪਾਲ ਸਿੰਘ, ਐੱਸ.ਐੱਚ.ਓ ਥਾਣਾ ਕੱਚਾ ਪੱਕਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਤਿੰਨ ਮੁਲਜ਼ਮ ਐੱਸ.ਆਈ ਬਲਜਿੰਦਰ ਸਿੰਘ, ਰੋਬਿਨ ਸਿੰਘ ਅਤੇ ਪੂਰਨ ਸਿੰਘ ਫ਼ਰਾਰ ਹਨ। ਐੱਸ.ਐੱਸ.ਪੀ ਨੇ ਦੱਸਿਆ ਕਿ ਗੁਰਮੀਤ ਸਿੰਘ ਉਰਫ਼ ਗੀਤੂ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਅਧੀਨ ਦੋ ਮੁਕੱਦਮੇ ਦਰਜ ਹਨ। ਇਨ੍ਹਾਂ ਵਿਚ ਮੁਕੱਦਮਾ ਮਿਤੀ 01.09.2026 ਥਾਣਾ ਵਲਟੋਹਾ ਨਾਲ ਸਬੰਧਤ ਹੈ, ਜਿਸ ਵਿਚ 14 ਕਿਲੋ 110 ਗ੍ਰਾਮ ਅਫ਼ੀਮ ਬਰਾਮਦ ਹੋਈ ਸੀ। ਇਸੇ ਤਰ੍ਹਾਂ ਮੁਕੱਦਮਾ ਮਿਤੀ 02.09.2026 ਥਾਣਾ ਕੱਚਾ ਪੱਕਾ ਵਿਖੇ ਦਰਜ ਹੈ, ਜਿਸ ਵਿਚ 2 ਕਿਲੋ ਅਫ਼ੀਮ ਬਰਾਮਦ ਹੋਈ ਸੀ। ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਡੀ.ਐੱਸ.ਪੀ ਭਿੱਖੀਵਿੰਡ ਅਤੁਲ ਸੋਨੀ ਵੱਲੋਂ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਖੇ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News