ਐੱਸ.ਆਈ. ਲਈ ਕਾਲ ਬਣਿਆ ਤੇਜ਼ ਰਫ਼ਤਾਰ ਟਰੱਕ, ਹੋਈ ਦਰਦਨਾਕ ਮੌਤ

Friday, Nov 06, 2020 - 03:41 PM (IST)

ਐੱਸ.ਆਈ. ਲਈ ਕਾਲ ਬਣਿਆ ਤੇਜ਼ ਰਫ਼ਤਾਰ ਟਰੱਕ, ਹੋਈ ਦਰਦਨਾਕ ਮੌਤ

ਤਰਨਤਾਰਨ (ਵਿਜੇ) : ਅੰਮ੍ਰਿਤਸਰ ਦੇ ਖੇਮਕਰਨ ਮੁੱਖ ਮਾਰਗ 'ਤੇ ਪਿੰਡ ਸਿੰਗਾਪੁਰ ਕਰੇਟਾ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ ਐੱਸ.ਆਈ. ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਕੋਰੋਨਾ ਪਾਜ਼ੇਟਿਵ ਦੇ ਸੰਪਰਕ 'ਚ ਆਏ ਕੈਪਟਨ ਅਮਰਿੰਦਰ ਸਿੰਘ, ਖ਼ੁਦ ਨੂੰ ਕੀਤਾ ਇਕਾਂਤਵਾਸ
PunjabKesariਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਆਈ. ਬਖਸ਼ੀਸ਼ ਸਿੰਘ ਅਪਣੀ ਕਾਰ 'ਚ ਸਵਾਰ ਹੋ ਕੇ ਪਿੰਡ ਚੇਲਾ ਨੂੰ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਪਿੰਡ ਸਿੰਗਾਪੁਰ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਿਹਾ ਤੇਜ਼ ਰਫ਼ਤਾਰ ਟਰੱਕ ਚਾਲਕ ਉਨ੍ਹਾਂ ਨੂੰ ਟੱਕਰ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਜ਼ਖ਼ਮੀ ਹਾਲਤ 'ਚ ਤਰਨਤਾਰਨ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ। ਫ਼ਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਟਰੱਕ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਇਟਲੀ 'ਚ ਪੰਜਾਬੀ ਸਿੱਖ ਨੇ ਖ਼ਰੀਦਿਆ ਸੋਨੀਆ ਗਾਂਧੀ ਦਾ ਜੱਦੀ ਘਰ


author

Baljeet Kaur

Content Editor

Related News