ਚੋਰਾਂ ਨੇ ਗੁਰੂ ਘਰ ਨੂੰ ਬਣਾਇਆ ਨਿਸ਼ਾਨਾ
Monday, Jul 06, 2020 - 09:35 AM (IST)
![ਚੋਰਾਂ ਨੇ ਗੁਰੂ ਘਰ ਨੂੰ ਬਣਾਇਆ ਨਿਸ਼ਾਨਾ](https://static.jagbani.com/multimedia/2020_7image_09_35_300899509a3.jpg)
ਤਰਨਤਾਰਨ (ਰਮਨ) : ਤਰਨਤਾਰਨ 'ਚ ਸਥਿਤ ਗੁਰਦੁਆਰਾ ਬਾਬਾ ਹਿੰਮਤ ਸਿੰਘ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਵਲੋਂ ਗੋਲਕ ਨੂੰ ਤੋੜ ਹਜ਼ਾਰਾਂ ਰੁਪਏ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਤੇ ਪੁੱਜੇ ਡੀ.ਐੱਸ.ਪੀ ਸਿਟੀ ਸੁੱਚਾ ਸਿੰਘ ਬੱਲ ਵਲੋਂ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਚੋਰੀ ਨੂੰ ਟ੍ਰੇਸ ਕਰਨ ਲਈ ਮੌਕੇ 'ਤੇ ਡਾਗ ਸਕੁਆਇਡ ਅਤੇ ਫਿੰਗਰ ਪ੍ਰਿੰਟ ਟੀਮ ਨੂੰ ਵੀ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋਂ : ਹਵਸ ਦੇ ਅੰਨ੍ਹਿਆਂ ਨੇ ਬੁੱਢੀ ਜਨਾਨੀ ਨੂੰ ਵੀ ਨਹੀਂ ਬਖਸ਼ਿਆ, ਕੀਤਾ ਸਮੂਹਿਕ ਜਬਰ-ਜਨਾਹ