ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਦਰੜਿਆ, 1 ਦੀ ਮੌਤ

Thursday, Jun 04, 2020 - 09:40 AM (IST)

ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਦਰੜਿਆ, 1 ਦੀ ਮੌਤ

ਤਰਨਤਾਰਨ (ਰਾਜੂ) : ਕਪੂਰਥਲਾ-ਅਟਾਰੀ ਮਾਰਗ 'ਤੇ ਪੈਂਦੇ ਪਿੰਡ ਸੰਘੇ ਵਿਖੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਨਾਲ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਲੋਕਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਵਲੋਂ ਟਰੱਕ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋਂ : ਇਸ਼ਕ 'ਚ ਅੰਨ੍ਹੀ ਪਤਨੀ ਦਾ ਕਾਰਾ, ਆਸ਼ਕ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਜੁਗਨੂੰ ਨਾਥ ਪੁੱਤਰ ਸ਼ੀਰਾ ਵਾਸੀ ਮੁਹੱਲਾ ਗੋਕਲਪੁਰਾ ਨੇ ਦੱਸਿਆ ਕਿ ਉਸ ਦਾ ਪਿਤਾ ਸ਼ੀਰਾ, ਮਾਤਾ ਅਤੇ ਭਤੀਜਾ ਐਕਟਿਵਾ 'ਤੇ ਸਵਾਰ ਹੋ ਕੇ ਕਪੂਰਥਲਾ ਤੋਂ ਵਾਪਸ ਤਰਨਤਾਰਨ ਆ ਰਹੇ ਸੀ। ਜਦ ਪਿੰਡ ਸੰਘੇ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆਏ ਤੇਜ਼ ਰਫਤਾਰ ਟਰੱਕ ਨੰਬਰ ਪੀ. ਬੀ. 65. ਆਰ. 0683 ਦੇ ਚਾਲਕ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਪਿਤਾ ਦੀ ਮੌਕੇ 'ਤੇ ਮੌਤ ਹੋ ਗਈ ਜਦ ਕਿ ਉਸ ਦੀ ਮਾਤਾ ਅਤੇ ਭਤੀਜਾ ਵੀ ਸੱਟਾਂ ਲੱਗਣ ਕਾਰਨ ਜ਼ਖ਼ਮੀ ਹੋ ਗਏ ਜਿੰਨਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਏ.ਐੱਸ.ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਮਨਜੀਤ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਵਜੋਂ ਹੋਈ ਹੈ, ਜਿਸ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਔਜਲਾ ਵਲੋਂ ਐਕਸਪ੍ਰੈੱਸ ਵੇਅ ਦਾ ਨਾਂ ਗੁਰੂ ਸਾਹਿਬ ਦੇ ਨਾਮ 'ਤੇ ਰੱਖਣ ਦੀ ਮੰਗ


author

Baljeet Kaur

Content Editor

Related News