ਤਰਨਤਾਰਨ : ਸਬਜ਼ੀ ਵੇਚਣ ਵਾਲੇ ਨੂੰ ਪੈਸੇ ਮੰਗਣੇ ਪਏ ਮਹਿੰਗੇ, ਕਿਰਚਾਂ ਮਾਰ ਕੀਤਾ ਬੇਰਹਿਮੀ ਨਾਲ ਕਤਲ

Sunday, Jul 04, 2021 - 05:01 PM (IST)

ਤਰਨਤਾਰਨ (ਰਾਜੂ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਾਲੀ ਮੰਡਾ ਵਿਖੇ ਖਰੀਦ ਕੀਤੀ ਸਬਜ਼ੀ ਦੇ ਪੈਸੇ ਮੰਗਣ ’ਤੇ ਹੋਈ ਤਕਰਾਰ ਦੇ ਚੱਲਦਿਆਂ ਇਕ ਵਿਅਕਤੀ ਵਲੋਂ ਤੇਜ਼ਧਾਰ ਕਿਰਚ ਨਾਲ ਵਾਰ ਕਰਕੇ ਸਬਜ਼ੀ ਵੇਚਣ ਵਾਲੇ ਵਿਅਕਤੀ ਦੀ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਪੱਟੀ ਪੁਲਸ ਨੇ ਸਬਜ਼ੀ ਵੇਚਣ ਵਾਲੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਇਕ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਵਿਦੇਸ਼ ਜਾਣ ਦੀ ਚਾਹਤ ’ਚ ILETS ਪਾਸ ਕੁੜੀ ਨਾਲ ਕਰਵਾਇਆ ਸੀ ਵਿਆਹ, ਹੁਣ ਗੱਲ ਵੀ ਨੀਂ ਕਰਦੀ (ਵੀਡੀਓ)

ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਲਾਡੋ ਪਤਨੀ ਛੋਟੂ ਰਾਮ ਵਾਸੀ ਨੱਥੂਚੱਕ ਨੇ ਦੱਸਿਆ ਕਿ ਉਸ ਦਾ ਪਤੀ ਛੋਟੂ ਰਾਮ ਅਤੇ ਉਸ ਦਾ ਮੁੰਡਾ ਲਵਪ੍ਰੀਤ ਸਿੰਘ ਦੋਵੇਂ ਆਪਣੇ ਛੋਟੇ ਹਾਥੀ ’ਤੇ ਪਿੰਡ-ਪਿੰਡ ਜਾ ਕੇ ਸਬਜ਼ੀ ਵੇਚਣ ਦਾ ਕੰਮ ਕਰਦੇ ਸਨ। ਬੀਤੀ 2 ਜੁਲਾਈ ਨੂੰ ਦੋਵੇਂ ਪਿਓ-ਪੁੱਤ ਸਬਜ਼ੀ ਵੇਚਣ ਲਈ ਪਿੰਡ ਗਏ। ਦੁਪਹਿਰ 2 ਵਜੇ ਉਸ ਨੂੰ ਫੋਨ ਆਇਆ ਕਿ ਉਸ ਦੇ ਪਤੀ ਨੂੰ ਪਿੰਡ ਸਰਾਲੀ ਮੰਡਾ ਵਿਖੇ ਕਿਸੇ ਨੇ ਤੇਜ਼ਧਾਰ ਕਿਰਚਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ਗੋਲੀਕਾਂਡ ਮਾਮਲਾ : ਜਾਣੋਂ ਕਿਉਂ ਕਾਂਗਰਸੀ ਆਗੂ ਨੇ ਇਕੋ ਪਰਿਵਾਰ ਦੇ 4 ਜੀਆਂ ਦਾ ਕੀਤਾ ਕਤਲ 

ਉਸ ਨੇ ਦੱਸਿਆ ਕਿ ਉਹ ਜਦੋਂ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਪਿੰਡ ਸਰਾਲੀ ਮੰਡਾ ਨਿਵਾਸੀ ਰਾਜਬੀਰ ਸਿੰਘ ਉਰਫ ਰਾਜੂ ਨੇ ਉਸ ਦੇ ਪਤੀ ਕੋਲੋਂ ਸਬਜ਼ੀ ਖਰੀਦੀ ਸੀ ਪਰ ਉਸ ਦੇ ਪੈਸੇ ਨਹੀਂ ਦਿੱਤੇ। ਜਦ ਉਸ ਦੇ ਪਤੀ ਨੇ ਪੈਸੇ ਮੰਗੇ ਤਾਂ ਉਕਤ ਵਿਅਕਤੀ ਨੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਤੇਜ਼ਧਾਰ ਕਿਰਚਾਂ ਮਾਰ ਕੇ ਉਸ ਦੇ ਪਤੀ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਭੱਜ ਗਿਆ। ਬਾਅਦ ਵਿੱਚ ਉਸ ਦੇ ਪਤੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਦੌਰਾਨ ਉਸ ਦੇ ਪਤੀ ਦੀ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ -  ਬਟਾਲਾ ’ਚ ਵੱਡੀ ਵਾਰਦਾਤ: ਚੜ੍ਹਦੀ ਸਵੇਰ ਪਿੰਡ ਬੱਲੜਵਾਲ ’ਚ ਚੱਲੀਆਂ ਅਨ੍ਹੇਵਾਹ ਗੋਲੀਆਂ, ਪਰਿਵਾਰ ਦੇ 4 ਜੀਆਂ ਦੀ ਮੌਤ

ਉੱਧਰ ਮੌਕੇ ’ਤੇ ਪਹੁੰਚੇ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ਲਖਬੀਰ ਸਿੰਘ ਨੇ ਦੱਸਿਆ ਕਿ ਮੁੱਦਈਆ ਦੇ ਬਿਆਨਾਂ ’ਤੇ ਰਾਜਬੀਰ ਸਿੰਘ ਉਰਫ ਰਾਜੂ ਪੁੱਤਰ ਮੁਖਤਿਆਰ ਸਿੰਘ ਵਾਸੀ ਸਰਾਲੀ ਮੰਡਾ ਖ਼ਿਲਾਫ਼ ਮੁਕੱਦਮਾ ਨੰਬਰ 104 ਧਾਰਾ 302 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ


rajwinder kaur

Content Editor

Related News