ਤਰਨਤਾਰਨ : ਰੰਜਿਸ਼ ਦੇ ਚੱਲਦਿਆਂ ਕਾਰ ਸਵਾਰ ''ਤੇ ਚਲਾਈਆਂ ਗੋਲੀਆਂ

Sunday, Feb 09, 2020 - 11:08 AM (IST)

ਤਰਨਤਾਰਨ : ਰੰਜਿਸ਼ ਦੇ ਚੱਲਦਿਆਂ ਕਾਰ ਸਵਾਰ ''ਤੇ ਚਲਾਈਆਂ ਗੋਲੀਆਂ

ਤਰਨਤਾਰਨ (ਵਿਜੇ ਅਰੋੜ) : ਤਰਨਤਾਰਨ 'ਚ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਵਲੋਂ ਕਾਰ ਸਵਾਰ 'ਤੇ ਸ਼ਰੇਅਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਮਰਾਣਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਗੱਡੀ 'ਚ ਬਾਹਰ ਜਾ ਰਹੇ ਸਨ ਕਿ ਰਾਸਤੇ 'ਚ ਹੀ ਅੰਮ੍ਰਿਤਪਾਲ ਸਿੰਘ, ਹੋਸ਼ ਸਿੰਘ ਅਤੇ ਅਰਸ਼ ਨੇ ਰੰਜਿਸ਼ ਦੇ ਚੱਲਦਿਆਂ ਸਾਡੇ 'ਤੇ ਗੋਲੀਆਂ ਚਲਾਉਂਦੇ ਹੋਏ ਮੌਕੇ 'ਤੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਪੁਲਸ ਨੂੰ ਵੀ ਸ਼ਿਕਾਇਤ ਦੇ ਚੁੱਕੇ ਹਨ ਪਰ ਅਜੇ ਤੱਕ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ। ਉਨ੍ਹਾਂ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਮੰਗ ਕੀਤੀ ਕਿ ਸਾਨੂੰ ਇਨਸਾਫ ਦਿੱਤਾ ਜਾਵੇ।

ਦੂਜੇ ਪਾਸੇ ਇਸ ਸਬੰਧੀ ਜਦੋਂ ਥਾਣਾ ਚੋਹਲਾ ਸਾਹਿਬ ਦੇ ਪੁਲਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਾਡੇ ਧਿਆਨ 'ਚ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ।


author

Baljeet Kaur

Content Editor

Related News