ਤਰਨਤਾਰਨ ਦੇ ਪਿੰਡ ਝੁੱਗੀਆਂ ਨੂਰ ਮੁਹੰਮਦ ’ਚ ਦਾਖਲ ਹੋਇਆ ਪਾਕਿ ਡਰੋਨ, BSF ਨੇ ਚਲਾਇਆ ਤਲਾਸ਼ੀ ਅਭਿਆਨ
Monday, Aug 01, 2022 - 10:18 AM (IST)
ਤਰਨਤਾਰਨ (ਰਮਨ) - ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ, ਜੋ ਆਏ ਦਿਨ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿਚ ਨਸ਼ੀਲੇ ਪਦਾਰਥ ਅਤੇ ਅਸਲਾ ਭੇਜਣ ਦੀ ਫਿਰਾਕ ਵਿਚ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਸ਼ਨੀਵਾਰ ਦੇਰ ਰਾਤ ਨੂੰ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿਚ ਦਾਖ਼ਲ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਦੀ ਬੀ. ਓ. ਪੀ. ਮੁੱਠਿਆਂਵਾਲੀ ਅਧੀਨ ਆਉਂਦੇ ਪਿੱਲਰ ਨੰਬਰ-174 ਰਾਹੀਂ ਕੰਡਿਆਲੀ ਤਾਰ ਨੂੰ ਪਾਰ ਕਰਦੇ ਹੋਏ ਬੀਤੀ ਰਾਤ ਪਿੰਡ ਝੁੱਗੀਆਂ ਨੂਰ ਮੁਹੰਮਦ ਅੰਦਰ ਪਾਕਿ ਡਰੋਨ ਦਾਖਲ ਹੋ ਗਿਆ। ਡਰੋਨ ਦੀ ਦਸਤਕ ਨੂੰ ਵੇਖਦੇ ਹੋਏ ਤੁਰੰਤ ਸਰਹੱਦ ਉੱਪਰ ਤਾਇਨਾਤ ਬੀ.ਐੱਸ.ਐੱਫ ਦੀ 116 ਬਟਾਲੀਅਨ ਦੇ ਜਵਾਨ ਹਰਕਤ ਵਿਚ ਆ ਗਏ। ਕੁਝ ਮਿੰਟਾਂ ਬਾਅਦ ਡਰੋਨ ਇਲਾਕੇ ਵਿਚ ਚੱਕਰ ਲਗਾਉਣ ਉਪਰੰਤ ਵਾਪਸ ਪਾਕਿਸਤਾਨ ਪਰਤ ਗਿਆ। ਇਸ ਦੌਰਾਨ ਐਤਵਾਰ ਸਵੇਰੇ ਥਾਣਾ ਪੱਟੀ ਸਦਰ ਅਤੇ ਬੀ.ਐੱਸ.ਐੱਫ ਦੀ ਸਾਂਝੀ ਟੀਮ ਵਲੋਂ ਇਲਾਕੇ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ ਜਿੱਥੋਂ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਮੰਕੀਪਾਕਸ ਦੇ ਸ਼ੱਕੀ ਮਰੀਜ਼ ਮਗਰੋਂ ਹਰਕਤ 'ਚ ਸਿਹਤ ਮਹਿਕਮਾ, ਤਿਆਰ ਕੀਤਾ ਸਪੈਸ਼ਲ ਵਾਰਡ