ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਚੱਲਦੀ ਕਾਰ ਨੂੰ ਲੱਗੀ ਅੱਗ

04/24/2022 11:02:48 AM

ਤਰਨਤਾਰਨ (ਰਮਨ) - ਵਿਆਹ ਸਮਾਗਮ ਤੋਂ ਪਰਿਵਾਰ ਸਮੇਤ ਵਾਪਸ ਪਰਤ ਰਹੀ ਇਕ ਕਾਰ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਕਾਰ ਸਵਾਰ ਪਤੀ, ਪਤਨੀ ਅਤੇ ਬੇਟੀ ਨੂੰ ਜ਼ਖ਼ਮੀ ਹਾਲਤ ਵਿਚ ਤਰਨਤਾਰਨ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਅੱਗ ਦੀ ਲਪੇਟ ਵਿਚ ਆਈ ਕਾਰ ਸੜ ਕੇ ਸਵਾਹ ਹੋ ਗਈ, ਜਿਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਮੌਕੇ ’ਤੇ ਪੁੱਜੀ। ਜਾਣਕਾਰੀ ਅਨੁਸਾਰ ਖਜਾਨ ਸਿੰਘ ਨਿਵਾਸੀ ਪਿੰਡ ਨੂਰਦੀ ਆਪਣੀ ਪਤਨੀ ਜਸਬੀਰ ਕੌਰ ਅਤੇ ਬੇਟੀ ਹਰਜੀਤ ਕੌਰ ਨਾਲ ਕਿਸੇ ਵਿਆਹ ਸਮਾਗਮ ਤੋਂ ਬਾਅਦ ਅੰਮ੍ਰਿਤਸਰ ਤੋਂ ਵਾਪਸ ਪਰਤ ਰਹੇ ਸਨ। ਉਕਤ ਪਰਿਵਾਰ ਜਦੋਂ ਆਪਣੀ ਕਾਰ ਰਾਹੀਂ ਪਿੰਡ ਕੈਰੋਂਵਾਲ ਵਿਖੇ ਪੁੱਜੇ ਤਾਂ ਅਚਾਨਕ ਕਾਰ ਬੇਕਾਬੂ ਹੁੰਦੇ ਹੋਏ ਰੁੱਖ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

ਲੋਕਾਂ ਵਲੋਂ ਫਾਇਰ ਬ੍ਰਿਗੇਡ ਨੂੰ ਸੂਚਨਾ ਦੇਣ ਤੋਂ ਬਾਅਦ ਅੱਗ ਨੂੰ ਕਾਬੂ ਵਿਚ ਪਾ ਲਿਆ ਗਿਆ ਅਤੇ ਕਾਰ ਸਵਾਰਾਂ ਨੂੰ ਬਾਹਰ ਕੱਢ ਲਿਆ ਗਿਆ। ਇਸ ਦੌਰਾਨ ਐਂਬੂਲੈਂਸ ਦੀ ਮਦਦ ਨਾਲ ਤਿੰਨਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਭਰਤੀ ਕਰਵਾਇਆ ਗਿਆ ਹੈ। ਮੌਕੇ ’ਤੇ ਪੁੱਜੇ ਪੁਲਸ ਚੌਂਕੀ ਟਾਊਨ ਦੇ ਇੰਚਾਰਜ ਮਨਜੀਤ ਸਿੰਘ ਨੇ ਦੱਸਿਆ ਕਿ ਤਿੰਨਾਂ ਜ਼ਖ਼ਮੀਆਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਜਾਰੀ ਹੈ।

ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ

 


rajwinder kaur

Content Editor

Related News